16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਲਕੇ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ ਵਿਧਾਇਕ ਭੁੱਲਰ ਨੇ ਅਧਿਕਾਰੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਬਲਾਕ ਫ਼ਿਰੋਜ਼ਪੁਰ ਵਿਖੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਅਧਿਕਾਰੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਅਜੀਤ ਡੈਸਕ 16-09-2026
ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਬਲਾਕ ਫ਼ਿਰੋਜ਼ਪੁਰ ਵਿਖੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਅਧਿਕਾਰੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਬੀ.ਡੀ.ਪੀ.ਓ. ਪ੍ਰਤਾਪ ਸਿੰਘ, ਸਮੂਹ ਪੰਚਾਇਤ ਸਕੱਤਰਾਂ ਅਤੇ ਜੀ.ਆਰ.ਐੱਸ. ਨਾਲ ਪਿੰਡਾਂ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਭੁੱਲਰ ਨੇ ਅਧਿਕਾਰੀਆਂ ਨੂੰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਕਿਹਾ। ਮੀਟਿੰਗ ਵਿਚ ਵਿਧਾਇਕ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਪੰਚਾਇਤੀ ਨੁਮਾਇੰਦਿਆਂ ਨਾਲ ਤਾਲਮੇਲ ਬਣਾਈ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਅਧਿਕਾਰੀ ਅਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਹੀ ਨੌਜਵਾਨਾਂ ਨੂੰ ਕੀਤਾ ਜਾ ਸਕਦੈ ਨਸ਼ਿਆਂ ਤੋਂ ਦੂਰ-ਮਨਜਿੰਦਰ ਸਿੰਘ ਮਿੰਟੂ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।