16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ (118) ਦੇ ਆਗੂਆਂ ਦੀ ਹੰਗਾਮੀ ਬੈਠਕ

ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ 118 ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਦੀ ਅਗਵਾਈ ਹੇਠ ਇਕ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਹਾਜ਼ਰ ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ (118) ਦੇ ਆਗੂ। ਅਜੀਤ ਤਸਵੀਰ 16-09-2026
ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ 118 ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਦੀ ਅਗਵਾਈ ਹੇਠ ਇਕ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਨੇ ਦੱਸਿਆ ਕਿ ਸਰਕਾਰ ਵਲੋਂ ਨਵਾਂ ਸਿਸਟਮ ਲਾਗੂ ਕਰਨ ਨਾਲ ਇਸ ਵਾਰ ਪਰਚੀ ਕੱਟਣ ਸਮੇਂ ਇਕ ਵਾਰ ਦੀ ਬਜਾਏ ਚਾਰ-ਚਾਰ ਵਾਰ ਅੰਗੂਠਾ ਲਗਾਉਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਵਰ ਡਾਊਨ ਹੋਣ ਕਾਰਨ ਘੰਟਿਆਂਬੱਧੀ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਲਾਭਪਾਤਰੀਆਂ ਅਤੇ ਡੀਪੂ ਹੋਲਡਰਾਂ ਵਿਚਕਾਰ ਰੋਜ਼ਾਨਾ ਆਪਸੀ ਮਤਭੇਦ ਅਤੇ ਤਕਰਾਰਬਾਜ਼ੀ ਵੱਧ ਰਹੀ ਹੈ। ਮੀਟਿੰਗ ਵਿਚ ਹਾਜ਼ਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਲਵਿੰਦਰ ਸਿੰਘ ਬਿੱਟੂ ਬਾਠ ਨੇ ਐਲਾਨ ਕੀਤਾ ਕਿ ਜਿਨ੍ਹਾਂ ਚਿਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਨ੍ਹਾਂ ਚਿਰ ਅਸੀਂ ਰਾਸ਼ਨ ਕਿੱਟਾਂ ਦੀ ਵੰਡ ਦਾ ਮੁਕੰਮਲ ਬਾਈਕਾਟ ਕਰਾਂਗੇ। ਉਨ੍ਹਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਸਾਲ 2020-21 ਵਿਚ ਕੈਂਸਲ ਕੀਤੇ ਗਏ ਸਾਰੇ ਡੀਪੂਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਚਾਰ ਪਰਚੀਆਂ ਦੀ ਬਜਾਏ ਪਹਿਲਾਂ ਵਾਂਗ ਇਕੋ ਪਰਚੀ ਕੱਢਣ ਦਾ ਸਿਸਟਮ ਲਾਗੂ ਕੀਤਾ ਜਾਵੇ, ਦਿੱਲੀ ਅਤੇ ਹਰਿਆਣਾ ਦੀ ਤਰਜ਼ ’ਤੇ ਕਮਿਸ਼ਨ ਵਿਚ ਵਾਧਾ ਕੀਤਾ ਜਾਵੇ, ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਠੇਕੇਦਾਰਾਂ ਦੀ ਬਜਾਏ ਡੀਪੂ ਹੋਲਡਰਾਂ ਨੂੰ ਦਿੱਤਾ ਜਾਵੇ, ਡੀਪੂਆਂ ਦੇ ਕੰਮ ਵਿਚ ਸਿਆਸੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ। ਜ਼ਿਲ੍ਹਾ ਜਨਰਲ ਸਕੱਤਰ ਬਲਕਰਨਜੀਤ ਸਿੰਘ ਹਾਜੀਵਾਲਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਮੰਤਰੀਆਂ ਦੇ ਘਰਾਂ ਅੱਗੇ ਵੱਡੇ ਇਕੱਠ ਕਰਕੇ ਘਿਰਾਓ ਕਰਾਂਗੇ ਅਤੇ ਪੱਕੇ ਧਰਨੇ ਦਿੱਤੇ ਜਾਣਗੇ। ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਿਆਲ, ਸੀਨੀਅਰ ਆਗੂ ਜਗਤਾਰ ਸਿੰਘ ਭੁੱਲਰ, ਹੁਸ਼ਿਆਰ ਸਿੰਘ ਮਮਦੋਟ, ਬਖ਼ਸ਼ੀਸ਼ ਸਿੰਘ ਮਹਿਮਾ, ਤਲਵਿੰਦਰ ਉੱਪਲ, ਜ਼ਿਲ੍ਹਾ ਖ਼ਜ਼ਾਨਚੀ ਰਜਿੰਦਰ ਅਰੋੜਾ, ਬਲਕਾਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਬਰਾੜ, ਸੁਖਚੈਨ ਸਿੰਘ ਘੱਲ ਖੁਰਦ, ਗੁਰਮੀਤ ਸਿੰਘ ਸਾਈਆਂ ਵਾਲਾ, ਅਤੁਲ ਕੁਮਾਰ, ਡਾ.ਸਤਨਾਮ ਸਿੰਘ ਗੁਰੂਹਰਸਹਾਏ, ਬਲਜੀਤ ਸਿੰਘ ਮਿਹਰ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਡੀਪੂ ਹੋਲਡਰ ਹਾਜ਼ਰ ਸਨ।
ਪਿਛਲੀ ਖ਼ਬਰ ਲੁਧਿਆਣਾ ਸਟੇਸ਼ਨ ’ਤੇ ‘ਰੇਲ ਵਨ ਐਪ’ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ’ਤੇ ਹਿੰਦੀ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।