16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਮੱਖੂ,15 ਸਤੰਬਰ (ਕੁਲਵਿੰਦਰ ਸਿੰਘ)-ਸਰਬਜੀਤ ਸਿੰਘ ਤਲਵੰਡੀ ਜ਼ਿਲ੍ਹਾ ਜਨਰਲ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੱਤਰਕਾਰਾਂ ਨੂੰ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜ਼ੀਰਾ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਮੂਲੀਅਤ ਕੀਤੀ ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੱਖੂ ਸਰਕਲ ਦੇ ਪਿੰਡ ਖੰਨਾ ਅਤੇ ਬੱਲ ਵਿਖੇ ਸੰਗਤਾਂ ਨਾਲ ਮੀਟਿੰਗ ਕੀਤੀ ਗਈ।

ਅਜੀਤ ਡੈਸਕ 16-09-2026
ਮੱਖੂ,15 ਸਤੰਬਰ (ਕੁਲਵਿੰਦਰ ਸਿੰਘ)-ਸਰਬਜੀਤ ਸਿੰਘ ਤਲਵੰਡੀ ਜ਼ਿਲ੍ਹਾ ਜਨਰਲ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੱਤਰਕਾਰਾਂ ਨੂੰ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜ਼ੀਰਾ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਮੂਲੀਅਤ ਕੀਤੀ ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੱਖੂ ਸਰਕਲ ਦੇ ਪਿੰਡ ਖੰਨਾ ਅਤੇ ਬੱਲ ਵਿਖੇ ਸੰਗਤਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਪੁੱਤਰਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ ਇਕੱਠੇ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਈਏ ਅਤੇ 2027 ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਾਈਏ, ਤਾਂ ਜੋ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਦਾ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਨਰਿੰਦਰ ਸਿੰਘ ਸਰਕਲ ਪ੍ਰਧਾਨ ਮੱਖੂ, ਕਾਬਲ ਸਿੰਘ ਬੂਟੇ ਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਰਘਵੀਰ ਸਿੰਘ ਸਨ੍ਹੇਰ ਸਰਕਲ ਪ੍ਰਧਾਨ ਜ਼ੀਰਾ, ਜ਼ਿਲ੍ਹਾ ਆਗੂ ਰਣਜੀਤ ਸਿੰਘ ਬੰਬ, ਸਰਬਜੀਤ ਸਿੰਘ ਤਲਵੰਡੀ, ਜਥੇਦਾਰ ਗੁਰਦੀਪ ਸਿੰਘ ਗੁਰਾਲੀ, ਕੁਲਬੀਰ ਸਿੰਘ ਪੀਰਮੁਹੰਮਦ, ਹਰਨੇਕ ਸਿੰਘ ਖੰਨਾ, ਡਾ.ਜਗਤਾਰ ਸਿੰਘ ਬੱਲ, ਗੁਰਜੰਟ ਸਿੰਘ ਖੰਨਾ, ਬਲਵਿੰਦਰ ਸਿੰਘ ਪੱਧਰੀ, ਸਾਹਿਬ ਰਸੂਲਪੁਰ ਜ਼ਿਲ੍ਹਾ ਆਗੂ, ਬੂਟਾ ਸਿੰਘ, ਜਸਵੰਤ ਸਿੰਘ ਅਮੀਰ ਸ਼ਾਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਚਾਰ ਬੱਚਿਆਂ ਦੇ ਪਿਤਾ ਦੀ ਲਾਸ਼ ਨਹਿਰ ਦੀਆਂ ਟੇਲਾਂ ’ਚੋਂ ਬਰਾਮਦ ਅਗਲੀ ਖ਼ਬਰ ਮਿਲਾਵਟਖੋਰੀ ਖ਼ਿਲਾਫ਼ ਮੁਹਿੰਮ ਚਲਾ ਕੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਨੇ ਮਿਲਾਵਟ ਦੇ ਰਸਤੇ ਬੰਦ ਕੀਤੇ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।