ਹੈਰੋਇਨ ਸਮੇਤ ਵਿਅਕਤੀ ਕਾਬੂ
ਮੱਲਾਂਵਾਲਾ, 16 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ-ਕੋਹਾਲਾ ਤੋਂ ਬੋੜਾਂ ਵਾਲੀ ਕੋਲ ਪੁੱਜੇ ਜਿੱਥੇ ਅੱਗੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤੇ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
17-09-2026