17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਝੋਕ ਟਹਿਲ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਐਕਸੀਅਨ ਬਿਜਲੀ ਵਿਭਾਗ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਜ਼ੋਨ ਪ੍ਰਧਾਨ ਡਾ.

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਝੋਕ ਟਹਿਲ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਐਕਸੀਅਨ ਬਿਜਲੀ ਵਿਭਾਗ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਜ਼ੋਨ ਪ੍ਰਧਾਨ ਡਾ.ਗੁਰਨਾਮ ਸਿੰਘ ਅਲੀਕੇ ਅਤੇ ਸੀਨੀਅਰ ਮੀਤ ਪ੍ਰਧਾਨ ਸ. ਜੋਗਾ ਸਿੰਘ ਬੈਰਕਾਂ ਦੀ ਅਗਵਾਈ ਹੇਠ ਦਿੱਤਾ ਗਿਆ। ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਨੇ ਕਿਹਾ ਕਿ ਜਥੇਬੰਦੀ ਵਲੋਂ ਵਿਭਾਗ ਨੂੰ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਐੱਸ.ਡੀ.ਓ. ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜੋਨ ਖ਼ਜ਼ਾਨਚੀ ਗੁਰਭੇਜ ਸਿੰਘ ਕਿਲੀ, ਬਲਦੇਵ ਸਿੰਘ ਕਰੀਆ ਸਮੇਤ ਜਥੇਬੰਦੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਜਨੀਸ਼ ਕੰਬੋਜ ਦੇ ਗ੍ਰਹਿ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵਿਮਨ ’ਚ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।