17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਖੇ ‘ਲਾਈਫਸਟਾਈਲ ਡੇਅ 2026’ ਕਰਵਾਇਆ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਐਨ. ਸੀ.

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਐਨ.ਸੀ.ਸੀ. ਵਿੰਗ ਵਲੋਂ ‘ਲਾਈਫਸਟਾਈਲ ਡੇਅ 2026’ ਦੇ ਹਿੱਸੇ ਵਜੋਂ ਕਾਲਜ ਆਡੀਟੋਰੀਅਮ ਵਿਚ ਐਨ.ਸੀ.ਸੀ. ਕੈਡਿਟਾਂ ਅਤੇ ਵਿਦਿਆਰਥਣਾਂ ਲਈ ਪ੍ਰੇਰਣਾਦਾਇਕ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ, ਦ੍ਰਿੜ੍ਹ ਇਰਾਦੇ ਅਤੇ ਜੀਵਨ ਪ੍ਰਤੀ ਸਕਾਰਾਤਮਿਕ ਸੋਚ ਲਈ ਪ੍ਰੇਰਿਤ ਕਰਨਾ ਸੀ। ਇਹ ਸਮਾਗਮ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ ਅਤੇ ਡਾ.ਅਗਨੀਜ਼ ਢਿੱਲੋਂ ਪ੍ਰਧਾਨ ਕਾਲਜ ਮੈਨੇਜਮੈਂਟ ਅਤੇ ਸਕੱਤਰ ਦੇਵ ਸਮਾਜ, ਐਡਵੋਕੇਟ ਅਜੇ ਬੱਤਾ ਸਕੱਤਰ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਡਾ.ਸੰਗੀਤਾ ਅਤੇ ਕਰਨਲ ਸੁਨੀਲ ਕੁਮਾਰ ਕਮਾਂਡਿੰਗ ਅਫ਼ਸਰ, 5 ਪੰਜਾਬ ਬਟਾਲੀਅਨ ਐਨ.ਸੀ.ਸੀ ਮੋਗਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਮੇਜਰ ਸ਼ਸ਼ੀ ਸਿੰਘ ਪ੍ਰਸ਼ਾਸਨਿਕ ਅਧਿਕਾਰੀ, 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਮੋਗਾ, ਸੂਬੇਦਾਰ ਮੁਖ਼ਤਿਆਰ ਅਹਿਮਦ ਅਤੇ ਮਿਸ ਸਰਿਕਾ ਬਲਦਾਵਾ, ਜੀ.ਸੀ.ਆਈ. ਨਾਲ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਿਆ। ਪ੍ਰਿੰਸੀਪਲ ਡਾ.ਸੰਗੀਤਾ ਨੇ ਮੇਜਰ ਸ਼ਸ਼ੀ ਸਿੰਘ ਸਮੇਤ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਮੇਜਰ ਸ਼ਸ਼ੀ ਸਿੰਘ ਨੇ ਆਪਣੇ ਨਿੱਜੀ ਤਜਰਬਿਆਂ ਅਤੇ ਪ੍ਰੇਰਣਾਦਾਇਕ ਵਿਚਾਰਾਂ ਰਾਹੀਂ ਵਿਦਿਆਰਥਣਾਂ ਨੂੰ ਜੀਵਨ ਵਿਚ ਅਨੁਸ਼ਾਸਨ ਅਤੇ ਮਿਹਨਤ ਦੀ ਮਹੱਤਤਾ ਸਮਝਾਈ। ਉਨ੍ਹਾਂ ਕਿਹਾ ਕਿ ਸਪਸ਼ਟ ਟੀਚਾ, ਦ੍ਰਿੜ੍ਹ ਇਰਾਦਾ ਅਤੇ ਸਕਾਰਾਤਮਿਕ ਸੋਚ ਵਿਅਕਤੀ ਨੂੰ ਮੁਸ਼ਕਲ ਹਾਲਾਤਾਂ ਵਿਚ ਵੀ ਅੱਗੇ ਵਧਣ ਦੀ ਤਾਕਤ ਦਿੰਦੇ ਹਨ। ਵਿਦਿਆਰਥਣਾਂ ਨੇ ਸੈਸ਼ਨ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਮਹਿਮਾਨਾਂ ਨਾਲ ਆਪਣੇ ਸਵਾਲ ਸਾਂਝੇ ਕੀਤੇ। ਸਮਾਗਮ ਨੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
ਪਿਛਲੀ ਖ਼ਬਰ ਮੂਲਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਫ਼ਿਰੋਜ਼ਸ਼ਾਹ ਦੇ ਐਂਗਲੋ-ਸਿੱਖ ਵਾਰ ਮਿਊਜ਼ੀਅਮ ਦੇ ਨਵੀਨੀਕਰਨ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।