18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫ਼ਿਰੋਜ਼ਪੁਰ ਮੰਡਲ ’ਚ ‘ਸਵੱਛਤਾ ਹੀ ਸੇਵਾ ਅਭਿਆਨ 2026’ ਦਾ ਸ਼ਾਨਦਾਰ ਆਗਾਜ਼

ਫ਼ਿਰੋਜ਼ਪੁਰ,17 ਸਤੰਬਰ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ। ਮੀਟਿੰਗ ਦੌਰਾਨ ਕੋਆਰਡੀਨੇਟਰ ਨਰਿੰਦਰ ਸ਼ਰਮਾ ਅਤੇ ਗੁਲਜ਼ਾਰ ਖਾਂ ਨੇ ਕਿਹਾ ਕਿ ਕਈ ਜ਼ਿਲ੍ਹਿਆ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਰਾਸ਼ਨ ਕਾਰਡ ਬਣਾਉਣ, ਬੀ.

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਨਰਿੰਦਰ ਸ਼ਰਮਾ। ਅਜੀਤ ਤਸਵੀਰ 18-09-2026
ਫ਼ਿਰੋਜ਼ਪੁਰ,17 ਸਤੰਬਰ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ। ਮੀਟਿੰਗ ਦੌਰਾਨ ਕੋਆਰਡੀਨੇਟਰ ਨਰਿੰਦਰ ਸ਼ਰਮਾ ਅਤੇ ਗੁਲਜ਼ਾਰ ਖਾਂ ਨੇ ਕਿਹਾ ਕਿ ਕਈ ਜ਼ਿਲ੍ਹਿਆ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਰਾਸ਼ਨ ਕਾਰਡ ਬਣਾਉਣ, ਬੀ.ਐੱਲ . ਓ. ਤੇ ਹੋਰ ਵਿਭਾਗਾਂ ਦੇ ਕੰਮਾਂ ਲਈ ਲਗਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਪਹਿਲਾਂ ਹੀ ਮੁਲਾਜ਼ਮਾਂ ਦੀ ਭਾਰੀ ਕਮੀ ਨਾਲ ਜੂਝ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਮੁਸ਼ਕਲਾਂ ਆ ਰਹੀਆਂ ਹਨ ਪਰ ਸਰਕਾਰ ਵਲੋਂ ਖਾਲੀ ਅਸਾਮੀਆਂ ਭਰਨ ਦੀ ਬਜਾਏ ਮੌਜੂਦਾ ਪੈਰਾ ਮੈਡੀਕਲ ਸਟਾਫ਼ ਨੂੰ ਹੋਰ ਵਿਭਾਗਾਂ ਦੇ ਕੰਮਾਂ ਵਿਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ’ਤੇ ਵਾਧੂ ਡਿਊਟੀਆਂ ਦਾ ਬੋਝ ਪਾਉਣ ਨਾਲ ਸਿਹਤ ਸੇਵਾਵਾਂ ਸਿੱਧੇ ਤੌਰ ’ਤੇ ਪ੍ਰਭਾਵਿਤ ਹੋ ਰਹੀਆਂ ਹਨ। ਜਥੇਬੰਦੀ ਨੇ ਇਸ ਵਰਤਾਰੇ ਦਾ ਵਿਰੋਧ ਕਰਦਿਆਂ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਸਾਰੀਆਂ ਗੈਰ-ਸਿਹਤ ਵਿਭਾਗੀ ਵਾਧੂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ ਤੇ ਖਾਲੀ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਾਧੂ ਡਿਊਟੀਆਂ ਤੁਰੰਤ ਰੱਦ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਕਮੇਟੀ ਵਲੋਂ ਅਗਲੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਵੇਗਾ। ਮੀਟਿੰਗ ਵਿਚ ਪ੍ਰਧਾਨ ਵਿਰਸਾ ਸਿੰਘ ਪੰਨੂ, ਗੁਰਦੇਵ ਸਿੰਘ ਅੰਮ੍ਰਿਤਸਰ, ਗਗਨਦੀਪ ਸਿੰਘ ਬਠਿੰਡਾ, ਸੁਖਵਿੰਦਰ ਸਿੰਘ ਦੋਂਦਾ, ਰਜਵੰਤ ਸਿੰਘ ਬਾਗੜੀਆ, ਸੁਨੀਲ ਤਰਗੋਤਰਾ, ਰਾਜਿੰਦਰ ਬੱਲੂਆਣਾ, ਗੁਰਪ੍ਰੀਤ ਸਿੰਘ ਮੰਗਵਾਲ, ਜਸਵਿੰਦਰ ਸਿੰਘ ਕੌੜਾ, ਹਰਜੀਤ ਸਿੰਘ ਪਹੁਵਿੰਡ, ਗੁਰਦੇਵ ਸਿੰਘ ਬੱਲ, ਗੁਰਪਾਲ ਸਿੰਘ ਲੁਧਿਆਣਾ, ਗੁਰਮੇਲ ਸਿੰਘ, ਜਸਮੇਲ ਦਿਓਲ, ਨਰਿੰਦਰ ਸਿੰਘ ਫ਼ਿਰੋਜ਼ਪੁਰ, ਪ੍ਰੀਤ ਮੁਖੀਜਾ, ਸੁਖਪਾਲ ਸਿੰਘ ਰੋਪੜ, ਜਸਮੇਲ ਜੱਸੀ ਮੋਗਾ, ਹਰਮਿੰਦਰ ਪਾਲ ਫ਼ਤਿਹਗੜ੍ਹ ਸਾਹਿਬ, ਸੁਰਿੰਦਰ ਸੋਨੀ, ਰਾਮ ਪ੍ਰਸ਼ਾਦ ਫ਼ਿਰੋਜ਼ਪੁਰ, ਸਤਨਾਮ ਸਿੰਘ ਫ਼ਿਰੋਜ਼ਪੁਰ, ਸਰਬਜੀਤ ਸਿੰਘ ਤਰਨ ਤਾਰਨ, ਅਮਨਦੀਪ ਸਿੰਘ ਸ਼ਾਹਕੋਟ, ਮਨਜੀਤ ਕੌਰ ਬਾਜਵਾ, ਮੁਨੱਵਰ ਜਹਾਂ, ਵੀਰਪਾਲ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਬਲਜੀਤ ਕੌਰ ਤੇ ਇੰਦਰਜੀਤ ਕੌਰ ਫ਼ਿਰੋਜ਼ਪੁਰ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ‘ਸਵੱਛਤਾ ਹੀ ਸੇਵਾ ਅਭਿਆਨ 2026’ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਤੇਜ ਸਿੰਘ ਸਰਾਂ ਮੁੱਦਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।