19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ’ਚ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)- ਸੂਬਾ ਸਰਕਾਰ ਵਲੋਂ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਲਈ ਆਂਗਣਵਾੜੀ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਹਨ ਪਰ ਮੁਲਾਜ਼ਮਾਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਆਂਗਣਵਾੜੀ ਕੇਂਦਰਾਂ ਦਾ ਕੰਮ ਠੱਪ ਹੋ ਜਾਂਦਾ ਹੈ ਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੀਤ ਡੈਸਕ 19-09-2026

ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)- ਸੂਬਾ ਸਰਕਾਰ ਵਲੋਂ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਲਈ ਆਂਗਣਵਾੜੀ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਹਨ ਪਰ ਮੁਲਾਜ਼ਮਾਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਆਂਗਣਵਾੜੀ ਕੇਂਦਰਾਂ ਦਾ ਕੰਮ ਠੱਪ ਹੋ ਜਾਂਦਾ ਹੈ ਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੁੱਦੇ ’ਤੇ ਡੀ.ਸੀ. ਦਫ਼ਤਰ ਬਾਹਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ । ਇਸ ਦੇ ਚੱਲਦੇ ਇਕ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮਿਲਿਆ ਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ’ਤੇ ਨੀਲੇ ਕਾਰਡ ਵੈਰੀਫਿਕੇਸ਼ਨ ਦਾ ਕੰਮ ਕਰਨ ਦਾ ਦਬਾਅ ਨਾ ਪਾਇਆ ਜਾਵੇ ਕਿਉਂਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਦਾ ਫ਼ੈਸਲਾ ਹੈ ਕਿ ਉਹ ਆਪਣੇ ਮਹਿਕਮੇ ਦੇ ਕੰਮਾਂ ਤੋਂ ਬਿਨਾਂ ਹੋਰ ਕੋਈ ਵਾਧੂ ਕੰਮ ਨਹੀਂ ਕਰਨਗੀਆਂ। ਆਗੂਆਂ ਨੇ ਕਿਹਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੀਲੇ ਕਾਰਡ ਵੈਰੀਫਿਕੇਸ਼ਨ ਦੇ ਕੰਮ ਦਾ ਵਿਰੋਧ ਕਰਦੀ ਹੈ ਤੇ ਇਸ ਦਾ ਬਾਈਕਾਟ ਕਰਦੀ ਹੈ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵਰਕਰਾਂ ਨੂੰ ਕਿਹਾ ਤੇ ਉਹ ਸਰਕਾਰ ਦੇ ਕਿਸੇ ਵੀ ਦਬਾਅ ਥੱਲੇ ਕੰਮ ਨਾ ਕਰਨ ਕਿਉਂਕਿ ਪੰਜਾਬ ਦੀ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਡਰਾ ਧਮਕਾ ਕੇ ਕੰਮ ਲੈਣਾ ਚਾਹੁੰਦੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਸੂਬਾ ਸਰਕਾਰ ਆਂਗਣਵਾੜੀ ਵਰਕਰ ਹੈਲਪਰ ਦੇ ਕੀਤੇ ਹੋਏ ਕੰਮਾਂ ਦਾ ਮਾਣ ਭੱਤਾ ਵੀ ਸਮੇਂ ’ਤੇ ਨਹੀਂ ਦੇ ਰਹੀ ਤੇ ਪਿਛਲੇ ਛੇ ਮਹੀਨਿਆਂ ਤੋਂ ਆਂਗਣਵਾੜੀ ਕੇਂਦਰਾਂ ’ਚ ਲਾਭਪਾਤਰੀਆਂ ਦਾ ਰਾਸ਼ਨ ਵੀ ਨਹੀਂ ਆ ਰਿਹਾ। ਸੋ ਇਹ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਹਰਾਸ ਕਰਨ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਕਰ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਕੁਲਜੀਤ ਕੌਰ, ਬਲਾਕ ਪ੍ਰਧਾਨ ਕੁਲਵਿੰਦਰ ਕੌਰ ਜ਼ੀਰਾ, ਬਲਾਕ ਪ੍ਰਧਾਨ ਜੀਵਨ ਮਖੂ, ਬਲਾਕ ਪ੍ਰਧਾਨ ਨਰਿੰਦਰ ਕੌਰ ਘੱਲ ਖ਼ੁਰਦ, ਰਾਜ ਕੌਰ ਬਲਾਕ ਪ੍ਰਧਾਨ, ਪ੍ਰਕਾਸ਼ ਕੌਰ ਬਲਾਕ ਪ੍ਰਧਾਨ, ਮਨਜੀਤ ਕੌਰ ਸਰਕਲ ਪ੍ਰਧਾਨ, ਕਸ਼ਮੀਰ ਕੌਰ, ਸੀਮਾ ਰਾਣੀ, ਰਜਨੀ ਭੰਡਾਰੀ, ਰੇਖਾ ਰਾਣੀ ਤੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਪਹੁੰਚੀਆਂ ਹੋਈਆਂ ਸਨ।

ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਸ਼ਾ ਵਰਕਰਾਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ 24 ਸਤੰਬਰ ਨੂੰ ਕਰਨਗੇ ਫ਼ਿਰੋਜ਼ਪੁਰ ਦਾ ਦੌਰਾ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।