20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਫ਼ਿਰੋਜ਼ਪੁਰ ਸ਼ਹਿਰ ’ਚ ਸਿਹਤ ਵਿਭਾਗ ਦੀ ਡਰੱਗ ਕੰਟਰੋਲ ਟੀਮ ਵਲੋਂ ਵੱਡੇ ਪੱਧਰ ’ਤੇ ਛਾਪੇਮਾਰੀ

ਫ਼ਿਰੋਜ਼ਪੁਰ,19 ਸਤੰਬਰ (ਕੁਲਬੀਰ ਸਿੰਘ ਸੋਢੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਗੈਰ-ਕਾਨੂੰਨੀ ਅਤੇ ਅਨਿਯਮਿਤ ਦਵਾਈਆਂ ਦੀ ਵਿਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡਰੱਗ ਕੰਟਰੋਲ ਟੀਮ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਤੇ ਗੋਦਾਮਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਗਈ।

ਸਿਹਤ ਵਿਭਾਗ ਦੀ ਡਰੱਗ ਕੰਟਰੋਲ ਟੀਮ ਵਲੋਂ ਵੱਡੇ ਪੱਧਰ ’ਤੇ ਮੈਡੀਕਲ ਸਟੋਰ ਅਤੇ ਗੋਦਾਮਾਂ ’ਤੇ ਕੀਤੀ ਛਾਪੇਮਾਰੀ ਦੀ ਤਸਵੀਰ। ਅਜੀਤ ਤਸਵੀਰ 20-09-2026
ਫ਼ਿਰੋਜ਼ਪੁਰ,19 ਸਤੰਬਰ (ਕੁਲਬੀਰ ਸਿੰਘ ਸੋਢੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਗੈਰ-ਕਾਨੂੰਨੀ ਅਤੇ ਅਨਿਯਮਿਤ ਦਵਾਈਆਂ ਦੀ ਵਿਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡਰੱਗ ਕੰਟਰੋਲ ਟੀਮ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਤੇ ਗੋਦਾਮਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਨੇ ਕਰੀਬ 42 ਲੱਖ 99 ਹਜ਼ਾਰ 978 ਰੁਪਏ ਮੁੱਲ ਦੀਆਂ ਦਵਾਈਆਂ ਤੇ ਐੱਮ.ਟੀ.ਪੀ. ਕਿੱਟਾਂ ਜ਼ਬਤ ਕੀਤੀਆਂ ਹਨ। ਜ਼ੋਨਲ ਲਾਇਸੰਸ ਅਥਾਰਿਟੀ ਲਖਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਰੱਗ ਕੰਟਰੋਲ ਅਫ਼ਸਰ ਫ਼ਿਰੋਜ਼ਪੁਰ ਸੋਨੀਆ ਗੁਪਤਾ, ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਹਰਜਿੰਦਰ ਸਿੰਘ ਤੇ ਡਰੱਗ ਕੰਟਰੋਲ ਅਫ਼ਸਰ ਫ਼ਾਜ਼ਿਲਕਾ ਹਰਿਤਾ ਬੰਸਲ ਦੀ ਸਾਂਝੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ। ਟੀਮ ਵਲੋਂ ਸਭ ਤੋਂ ਪਹਿਲਾਂ ਮੈਸ. ਪਿਲ ਕਲੱਬ, ਫ਼ਿਰੋਜ਼ਪੁਰ ਸਿਟੀ ਦੀ ਚੈਕਿੰਗ ਕੀਤੀ ਗਈ ਤੇ ਜਾਂਚ ਦੌਰਾਨ ਫ਼ਰਮ ਦੇ ਦਵਾਈਆਂ ਦੀ ਖਰੀਦ-ਵਿਕਰੀ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਜਿਸ ਵਿਚ ਕਥਿਤ ਤੌਰ ’ਤੇ ਕਈ ਖ਼ਾਮੀਆਂ ਸਾਹਮਣੇ ਆਈਆਂ। ਅਧਿਕਾਰੀਆਂ ਅਨੁਸਾਰ ਫ਼ਰਮ ਦਾ ਮਾਲਕ ਵੀ ਇਨ੍ਹਾਂ ਖ਼ਾਮੀਆਂ ਸਬੰਧੀ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ। ਉਪਰੰਤ ਟੀਮ ਨੇ 5 ਕਿਸਮ ਦੀਆਂ ਐਲੋਪੈਥਿਕ ਦਵਾਈਆਂ ਜ਼ਬਤ ਕੀਤੀਆਂ ਜਿਨ੍ਹਾਂ ਵਿਚ 14,100 ਟੈਬਲੇਟਾਂ ਤੇ 7,920 ਐੱਮ.ਟੀ.ਪੀ. ਕਿੱਟਾਂ ਸ਼ਾਮਲ ਹਨ। ਟੀਮ ਵਲੋਂ ਜ਼ਬਤ ਕੀਤੀਆਂ ਦਵਾਈਆਂ ਦੀ ਕੀਮਤ ਕਰੀਬ 30,24,380 ਰੁਪਏ ਦੱਸੀ ਗਈ ਹੈ। ਇਸ ਤੋਂ ਬਾਅਦ ਡਰੱਗ ਕੰਟਰੋਲ ਟੀਮ ਵਲੋਂ ਮੈਸ. ਆਰ.ਐੱਸ. ਫਾਰਮਾਂ ਦੇ ਗੋਬਰ ਮੰਡੀ ਸਥਿਤ ਗੋਦਾਮ ’ਤੇ ਛਾਪੇਮਾਰੀ ਕੀਤੀ ਗਈ ਜਿੱਥੇ ਫ਼ਰਮ ਦੇ ਮਾਲਕ ਦੀ ਮੌਜੂਦਗੀ ਵਿਚ ਸਟਾਕ ਤੇ ਖਰੀਦ-ਵਿਕਰੀ ਰਿਕਾਰਡ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਰਿਕਾਰਡ ਵਿਚ ਕਈ ਖ਼ਾਮੀਆਂ ਪਾਏ ਜਾਣ ਦੀ ਗੱਲ ਸਾਹਮਣੇ ਆਈ। ਟੀਮ ਨੇ ਇੱਥੋਂ 8 ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਜਿਨ੍ਹਾਂ ਵਿਚ 1,511 ਐੱਮ.ਟੀ.ਪੀ. ਕਿੱਟਾਂ, 44,400 ਕੈਪਸੂਲ ਤੇ 1,569 ਟੈਬਲੇਟਾਂ ਸ਼ਾਮਲ ਹਨ। ਇਨ੍ਹਾਂ ਦੀ ਕੁੱਲ ਕੀਮਤ ਕਰੀਬ 12,75,698 ਰੁਪਏ ਦੱਸੀ ਗਈ ਹੈ। ਇਸ ਤਰ੍ਹਾਂ ਦੋਵਾਂ ਥਾਵਾਂ ਤੋਂ ਸਿਹਤ ਵਿਭਾਗ ਦੀ ਟੀਮ ਵਲੋਂ ਕੁੱਲ 42,99,978 ਰੁਪਏ ਮੁੱਲ ਦੀਆਂ ਅਨਿਯਮਿਤ ਦਵਾਈਆਂ ਤੇ ਐੱਮ.ਟੀ.ਪੀ. ਕਿੱਟਾਂ ਜ਼ਬਤ ਕੀਤੀਆਂ ਗਈਆਂ ਹਨ। ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ ਤਹਿਤ ਸਬੰਧਿਤ ਫ਼ਰਮਾਂ ਵਿਰੁੱਧ ਬਣਦੀ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਜ਼ੀਰਾ ਵਲੋਂ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਜਾਰੀ ਅਗਲੀ ਖ਼ਬਰ ‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਤਹਿਤ ਟੀਮਾਂ ਨੇ ਲਾਰਵਾ ਕੀਤਾ ਨਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।