22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਸਲ੍ਹਾ ਲਾਇਸੰਸਾਂ ਦੇ ਮਾਮਲੇ ’ਚ ਆਮ ਲੋਕਾਂ ਦੀ ਆਵਾਜ਼ ਬਣੇ ਸਮਾਜਸੇਵੀ ਤੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਕੌਮੀ ਆਗੂ ਸਿਮਰਜੀਤ ਸਿੰਘ ਸੰਧੂ

ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੀ ਸਿਆਸਤ ਵਿਚ ਲੰਬਾ ਸਮਾਂ ਸਰਗਰਮ ਰਹਿਣ ਤੋਂ ਬਾਅਦ ਸਿਆਸਤ ਤੋਂ ਪਾਸਾ ਕਰਕੇ ਸਮਾਜ ਸੇਵਾ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਹੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਕੌਮੀ ਆਗੂ ਅਤੇ ਸਮਾਜਸੇਵੀ ਸਿਮਰਜੀਤ ਸਿੰਘ ਸੰਧੂ ਵਲੋਂ ਅਸਲਾ ਲਾਇਸੰਸਾਂ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਰਹੀ ਹੈ। ਸਿਮਰਜੀਤ ਸਿੰਘ ਸੰਧੂ ਵਲੋਂ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੀ ਸਿਆਸਤ ਵਿਚ ਲੰਬਾ ਸਮਾਂ ਸਰਗਰਮ ਰਹਿਣ ਤੋਂ ਬਾਅਦ ਸਿਆਸਤ ਤੋਂ ਪਾਸਾ ਕਰਕੇ ਸਮਾਜ ਸੇਵਾ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਹੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਕੌਮੀ ਆਗੂ ਅਤੇ ਸਮਾਜਸੇਵੀ ਸਿਮਰਜੀਤ ਸਿੰਘ ਸੰਧੂ ਵਲੋਂ ਅਸਲਾ ਲਾਇਸੰਸਾਂ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਰਹੀ ਹੈ। ਸਿਮਰਜੀਤ ਸਿੰਘ ਸੰਧੂ ਵਲੋਂ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਵਲੋਂ ਅਸਲਾ ਲਾਇਸੰਸਾਂ ਦੇ ਰੀਨਿਊਅਲ, ਐਂਟਰੀ, ਡੈੱਥ ਕੇਸਾਂ ਤੇ ਨਵੇਂ ਲਾਇਸੰਸਾਂ ਨਾਲ ਸਬੰਧਿਤ ਮਸਲੇ ਸਰਕਾਰ ਦੇ ਧਿਆਨ ਵਿਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਜ਼ਿਲ੍ਹਾ ਹੈੱਡਕੁਆਟਰ ’ਤੇ ਦਿੱਤੇ ਧਰਨੇ ਤੋਂ ਬਾਅਦ ਪ੍ਰਸ਼ਾਸਨ ਵਲੋਂ ਅਸਲਾ ਰੀਨਿਊਅਲ, ਐਂਟਰੀ ਅਤੇ ਡੈੱਥ ਕੇਸਾਂ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਹੁਕਮ ਜਾਰੀ ਕੀਤੇ ਗਏ ਅਤੇ ਨਵੇਂ ਅਸਲਾ ਲਾਇਸੰਸਾਂ ਦੀ ਪ੍ਰਵਾਨਗੀ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਮਨਜ਼ੂਰੀ ਮੰਗੀ ਗਈ। ਗੱਲਬਾਤ ਕਰਦਿਆਂ ਸਮਾਜ ਸੇਵੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸੇ ਵੀ ਗਲਤ ਕੰਮ ਦੀ ਹਮਾਇਤ ਨਹੀਂ ਕਰਦੀ, ਸਗੋਂ ਪੰਜਾਬ ਦੇ ਆਮ ਲੋਕਾਂ ਦੇ ਹੱਕੀ ਮਸਲਿਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਉਨ੍ਹਾਂ ਦਾ ਮਕਸਦ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਹੋਣ ਵਾਲਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਉਹ ਅੱਗੇ ਵੀ ਸਰਕਾਰ ਕੋਲ ਆਵਾਜ਼ ਉਠਾਉਂਦੇ ਰਹਿਣਗੇ। ਸ. ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕਰੇਗੀ।
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਪਿੰਡ ਹਬੀਬ ਵਾਲਾ ਵਿਖੇ ਇਕਾਈਆਂ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।