21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤੇ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ ਤੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਜਾਣਕਾਰੀ ਦਿੱਤੀ।

ਅਜੀਤ ਡੈਸਕ 20-09-2026
ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤੇ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ ਤੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਜਾਣਕਾਰੀ ਦਿੱਤੀ। ਵਿਸ਼ਾ ਵਸਤੂ ਮਾਹਿਰ ਡਾ.ਅਮਿੱਤ ਪੁੰਜ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਮੇਂ ਗੁਰਲਾਲ ਸਿੰਘ, ਏ.ਐੱਸ.ਆਈ. ਸਰਕਲ ਸਾਂਦੇ ਹਾਸ਼ਮ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਐੱਸ.ਐੱਮ.ਐੱਸ. ਵਾਲੀ ਮਸ਼ੀਨ ਤੋਂ ਕਰਵਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਕੁਲਵਿੰਦਰ ਸਿੰਘ, ਏ.ਐੱਸ.ਆਈ. ਸਮੇਤ ਵੱਡੀ ਗਿਣਤੀ ਵਿਚ ਕਿਸਾਨ ਵੀਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ ਦਾ ਗੋਲੂ ਕਾ ਮੋੜ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਅਸਲ੍ਹਾ ਲਾਇਸੰਸਾਂ ਦੇ ਮਾਮਲੇ ’ਚ ਆਮ ਲੋਕਾਂ ਦੀ ਆਵਾਜ਼ ਬਣੇ ਸਮਾਜਸੇਵੀ ਤੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।