21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਅਡੀਸ਼ਨਲ ਐੱਸ.ਡੀ.ਓ. ਬਣੇ ਮਨਦੀਪ ਸਿੰਘ ਕਲਸੀ ਦਾ ਸਨਮਾਨ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਬਿਜਲੀ ਵਿਭਾਗ ਵਿਚ ਤਰੱਕੀ ਉਪਰੰਤ ਫ਼ਿਰੋਜ਼ਪੁਰ ਛਾਉਣੀ ਸਬ-ਡਿਵੀਜ਼ਨ ਵਿਖੇ ਅਡੀਸ਼ਨਲ ਐੱਸ. ਡੀ.

ਮਨਦੀਪ ਸਿੰਘ ਕਲਸੀ ਦਾ ਸਨਮਾਨ ਕਰਦੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਆਗੂ। ਤਸਵੀਰ-ਗੁਰਿੰਦਰ ਸਿੰਘ 20-09-2026
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਬਿਜਲੀ ਵਿਭਾਗ ਵਿਚ ਤਰੱਕੀ ਉਪਰੰਤ ਫ਼ਿਰੋਜ਼ਪੁਰ ਛਾਉਣੀ ਸਬ-ਡਿਵੀਜ਼ਨ ਵਿਖੇ ਅਡੀਸ਼ਨਲ ਐੱਸ.ਡੀ.ਓ. ਦਾ ਅਹੁਦਾ ਸੰਭਾਲਣ ਵਾਲੇ ਮਨਦੀਪ ਸਿੰਘ ਕਲਸੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਮਨਦੀਪ ਸਿੰਘ ਕਲਸੀ ਦਾ ਸਿਰੋਪਾਓ ਤੇ ਸ਼ੀਲਡ ਭੇਟ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸੁਸਾਇਟੀ ਆਗੂਆਂ ਨੇ ਕਿਹਾ ਕਿ ਮਨਦੀਪ ਸਿੰਘ ਕਲਸੀ ਦੀ ਤਰੱਕੀ ਉਨ੍ਹਾਂ ਦੀ ਸਖ਼ਤ ਮਿਹਨਤ, ਇਮਾਨਦਾਰੀ ਅਤੇ ਵਿਭਾਗ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਫ਼ਿਰੋਜ਼ਪੁਰ ਛਾਉਣੀ ਸਬ-ਡਿਵੀਜ਼ਨ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਸਨਮਾਨ ਲਈ ਸੁਸਾਇਟੀ ਦੇ ਸਮੁੱਚੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਅਡੀਸ਼ਨਲ ਐੱਸ.ਡੀ.ਓ. ਮਨਦੀਪ ਸਿੰਘ ਕਲਸੀ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਭਗਵਾਨ ਸਿੰਘ ਦੜਿਆਲਾ, ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ, ਸਕੱਤਰ ਜਨਰਲ ਸੁਖਮੰਦਰ ਸਿੰਘ ਜੱਬਲ, ਮੀਤ ਪ੍ਰਧਾਨ ਸਤਨਾਮ ਸਿੰਘ ਹਰਿਆਨ, ਮੀਤ ਪ੍ਰਧਾਨ ਹਰਜਿੰਦਰ ਸਿੰਘ ਦੜਿਆਲਾ, ਜਰਨੈਲ ਸਿੰਘ ਗਾਬੜੀਆ ਤੇ ਵਿਭਾਗੀ ਕਰਮਚਾਰੀ ਬਲਜੀਤ ਸਿੰਘ ਲਾਈਨਮੈਨ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਅਨੋਖ ਸਿੰਘ ਮੁੱਦਕੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਟੀ.ਬੀ. ਦੇ 33 ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।