20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਫ਼ਿਰੋਜ਼ਪੁਰ ਸ਼ਹਿਰੀ ’ਚ ਹੋਵੇਗੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦੀ ਸਫਲਤਾ ਸੰਬੰਧੀ ਬੈਠਕ

ਫ਼ਿਰੋਜ਼ਪੁਰ,19 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਮਾਨ ਦੇ ਮੁਨਾਫ਼ੇ’ ਵਾਲੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸਫਲਤਾ ਸਬੰਧੀ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਆਗੂਆਂ ਤੇ ਮੈਂਬਰਾਂ ਦੀ ਅਹਿਮ ਬੈਠਕ 20 ਸਤੰਬਰ ਨੂੰ ਪੰਚਵਟੀ ਹੋਟਲ, ਨੇੜੇ ਬਾਗ਼ੀ ਹਸਪਤਾਲ, ਫ਼ਿਰੋਜਪੁਰ ਸ਼ਹਿਰ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਦੇਖ-ਰੇਖ ਵਿਚ ਹੋਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਪ੍ਰੋਗਰਾਮ ਤਹਿਤ ਹੋਵੇਗੀ।

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ,19 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਮਾਨ ਦੇ ਮੁਨਾਫ਼ੇ’ ਵਾਲੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸਫਲਤਾ ਸਬੰਧੀ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਆਗੂਆਂ ਤੇ ਮੈਂਬਰਾਂ ਦੀ ਅਹਿਮ ਬੈਠਕ 20 ਸਤੰਬਰ ਨੂੰ ਪੰਚਵਟੀ ਹੋਟਲ, ਨੇੜੇ ਬਾਗ਼ੀ ਹਸਪਤਾਲ, ਫ਼ਿਰੋਜਪੁਰ ਸ਼ਹਿਰ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਦੇਖ-ਰੇਖ ਵਿਚ ਹੋਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਪ੍ਰੋਗਰਾਮ ਤਹਿਤ ਹੋਵੇਗੀ। ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਪਾਰਟੀ ਦੇ ਸਮੂਹ ਆਗੂਆਂ ਅਤੇ ਅਹੁਦੇਦਾਰਾਂ ਨੂੰ ਬੈਠਕ ਵਿਚ ਪਹੁੰਚਣ ਲਈ ਸੂਚਿਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਦੀ ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਮੁਹਿੰਮ ਸਬੰਧੀ ਮੈਟੀਰੀਅਲ ਵੀ ਵੰਡਿਆ ਜਾਵੇਗਾ। ਵਿਧਾਇਕ ਭੁੱਲਰ ਵਲੋਂ ਬੈਠਕ ਵਿਚ ਪਾਰਟੀ ਨਾਲ ਸਬੰਧਿਤ ਮਾਰਕੀਟ ਕਮੇਟੀ ਚੇਅਰਮੈਨ, ਐੱਮ.ਸੀ., ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਸੰਗਠਨ ਦੇ ਆਗੂ ਤੇ ਅਹੁਦੇਦਾਰ, ਵੈੱਲਫੇਅਰ ਬੋਰਡਾਂ ਦੇ ਚੇਅਰਮੈਨ, ਵੱਖ-ਵੱਖ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ, ਮੀਤ ਪ੍ਰਧਾਨ ਤੇ ਸਕੱਤਰ, ਹਲਕਾ ਕੋਆਰਡੀਨੇਟਰ, ਬਲਾਕ ਪ੍ਰਧਾਨ, ਬੂਥ ਕਮੇਟੀਆਂ ਦੇ ਇੰਚਾਰਜ ਤੇ ਕਲੱਬਾਂ ਦੇ ਪ੍ਰਧਾਨ, ਸਕੱਤਰ ਤੇ ਮੈਂਬਰਾਂ ਦੀ ਹਾਜ਼ਰੀ ਜ਼ਰੂਰੀ ਦੱਸੀ ਗਈ ਹੈ। ਵਿਧਾਇਕ ਭੁੱਲਰ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਸਮੇਂ ’ਤੇ ਮੀਟਿੰਗ ਵਿਚ ਪਹੁੰਚ ਕੇ ਮੁਹਿੰਮ ਸਬੰਧੀ ਜਾਣਕਾਰੀ ਹਾਸਲ ਕਰਨ ਤੇ ਪਾਰਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਅੱਗੇ ਲਿਜਾਣ ਵਿਚ ਆਪਣਾ ਵੱਡਮੁੱਲਾ ਸਹਿਯੋਗ ਦੇਣ।
ਪਿਛਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਵਲੋਂ ਗਣਪਤੀ ਮਹੋਤਸਵ ’ਚ ਸ਼ਿਰਕਤ ਅਗਲੀ ਖ਼ਬਰ ਗਣਪਤੀ ਉਤਸਵ ’ਚ ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ 5,100 ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।