22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਯੂਥ ਵਿੰਗ ਦਾ ਉਪ ਜ਼ਿਲ੍ਹਾ ਪ੍ਰਧਾਨ ਬਣੇ ਮਨਦੀਪ ਪਿਆਰੇਆਣਾ ਨੂੰ ਵਿਧਾਇਕ ਦਹੀਯਾ ਵਲੋਂ ਵਧਾਈ

ਫ਼ਿਰੋਜ਼ਪੁਰ,21 ਸਤੰਬਰ (ਕੁਲਬੀਰ ਸਿੰਘ ਸੋਢੀ)- ‘ਆਪ’ ਵਲੋਂ ਯੂਥ ਵਿੰਗ ਵਿਚ ਮਨਦੀਪ ਸਿੰਘ ਪਿਆਰੇਆਣਾ ਨੂੰ ਵਾਈਸ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਮਨਦੀਪ ਸਿੰਘ ਪਿਆਰੇਆਣਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ ਮਨਦੀਪ ਸਿੰਘ ਪਿਆਰੇਆਣਾ ਦਾ ਮੂੰਹ ਮਿੱਠਾ ਕਰਵਾਉਣ ਸਮੇਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਹੋਰ ਆਗੂ। ਅਜੀਤ ਤਸਵੀਰ 22-09-2026
ਫ਼ਿਰੋਜ਼ਪੁਰ,21 ਸਤੰਬਰ (ਕੁਲਬੀਰ ਸਿੰਘ ਸੋਢੀ)- ‘ਆਪ’ ਵਲੋਂ ਯੂਥ ਵਿੰਗ ਵਿਚ ਮਨਦੀਪ ਸਿੰਘ ਪਿਆਰੇਆਣਾ ਨੂੰ ਵਾਈਸ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਮਨਦੀਪ ਸਿੰਘ ਪਿਆਰੇਆਣਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪਾਰਟੀ ਵਲੋਂ ਮਨਦੀਪ ਸਿੰਘ ਪਿਆਰੇਆਣਾ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਪ੍ਰਤੀ ਲਗਨ, ਸਰਗਰਮੀ ਅਤੇ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਨਦੀਪ ਸਿੰਘ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਕਰਨਗੇ ਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਵਿਚ ਯੂਥ ਵਿੰਗ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਨੌਜਵਾਨ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇਣ ਨਾਲ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ, ਯੂਥ ਜੁਆਇੰਟ ਸਕੱਤਰ ਸ਼ਾਮ ਸਿੰਘ ਮੁੱਦਕਾ, ਯੂਥ ਹਲਕਾ ਪ੍ਰਧਾਨ ਗੁਰਮਨ ਸਰਪੰਚ ਟਿੱਬੀ, ਅਮਨ ਸਰਪੰਚ ਝੋਕ, ਰੋਬੀ ਸੰਧੂ, ਸਰਪੰਚ ਰਜਿੰਦਰ ਵਲੂਰ, ਹਰਨੇਕ ਸਰਪੰਚ ਗਡੋਡੂ, ਬਲਾਕ ਸੰਮਤੀ ਮੈਂਬਰ ਪਰਮਪਾਲ ਗਿੱਲ, ਬਲਵਿੰਦਰ ਸਿੰਘ ਨੰਬਰਦਾਰ, ਗੁਰਜੰਟ ਸਰਪੰਚ ਨਾਜੂ ਸ਼ਾਹ ਮਿਸ਼ਰੀ, ਲੱਕੀ ਸਰਪੰਚ ਰੱਤਾ ਖੇੜਾ, ਰੂਪਾ ਸਰਪੰਚ ਮਿਸ਼ਰੀਵਾਲਾ, ਹਰਭਜਨ ਢੋਟ, ਸੁੱਖਾ ਪਿਆਰੇਆਣਾ, ਅਕਾਸ਼ ਭੱਟੀ, ਜੱਸ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਮਨਦੀਪ ਸਿੰਘ ਪਿਆਰੇਆਣਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਨਵ-ਨਿਯੁਕਤ ਵਾਈਸ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਪਿਆਰੇਆਣਾ ਨੇ ਵਿਧਾਇਕ ਰਜਨੀਸ਼ ਦਹੀਯਾ ਤੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੁੱਲਗੜ੍ਹੀ ਤੋਂ ਚੰਗਾਲੀ ਕਦੀਮ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।