22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਦਿਹਾਤੀ ਹਲਕੇ ’ਚ ‘ਮਾਨ ਦੇ ਮੁਨਾਫੇ’ ਮੁਹਿੰਮ ਸੰਬੰਧੀ ‘ਆਪ’ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਬੈਠਕ

ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਸ਼ੁਰੂ ਹੋਈ ‘ਮਾਨ ਦੇ ਮੁਨਾਫੇ’ ਮੁਹਿੰਮ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਮ ਆਦਮੀ ਪਾਰਟੀ ਦੇ ਸੰਗਠਨ ਨਾਲ ਜੁੜੇ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਹਾਜ਼ਰ ਆਪ ਦੇ ਆਗੂਆਂ ਅਤੇ ਮੈਂਬਰਾਂ ਨੂੰ ਮੁਹਿੰਮ ਸਬੰਧੀ ਜਾਗਰੂਕ ਕੀਤਾ।

ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਸ਼ੁਰੂ ਹੋਈ ‘ਮਾਨ ਦੇ ਮੁਨਾਫੇ’ ਮੁਹਿੰਮ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਮ ਆਦਮੀ ਪਾਰਟੀ ਦੇ ਸੰਗਠਨ ਨਾਲ ਜੁੜੇ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਹਾਜ਼ਰ ਆਪ ਦੇ ਆਗੂਆਂ ਅਤੇ ਮੈਂਬਰਾਂ ਨੂੰ ਮੁਹਿੰਮ ਸਬੰਧੀ ਜਾਗਰੂਕ ਕੀਤਾ। ਬੈਠਕ ਦੌਰਾਨ ਮੁਹਿੰਮ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਦਹੀਯਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਉਦੇਸ਼ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੇ ਲੋਕ-ਭਲਾਈ ਨਾਲ ਸਬੰਧਿਤ ਯੋਜਨਾਵਾਂ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨਾਲ ਸਿੱਧਾ ਰਾਬਤਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਵਿਧਾਇਕ ਦਹੀਯਾ ਨੇ ਕਿਹਾ ਕਿ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ, ਮਨੀ ਸਰਪੰਚ, ਬਲਰਾਜ ਸਿੰਘ ਮਮਦੋਟ, ਬੇਅੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਛਾਉਣੀ, ਸ਼ਾਮ ਸਿੰਘ, ਯੂਥ ਵਿੰਗ ਦਾ ਵਾਈਸ ਜ਼ਿਲ੍ਹਾ ਪ੍ਰਧਾਨ ਮਨਦੀਪ ਪਿਆਰੇਆਣਾ ਤੇ ਵੱਖ-ਵੱਖ ਵਿੰਗਾਂ ਦੇ ਚੇਅਰਮੈਨਾਂ ਤੋਂ ਇਲਾਵਾ ਪਾਰਟੀ ਦੇ ਆਗੂ, ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ’ਤੇ ਪਾਈਪ ਪਾਉਣ ਨੂੰ ਲੈ ਕੇ ਭਾਕਿਯੂ ਲੱਖੋਵਾਲ ਵਲੋਂ ਅਲੀਪੁਰ ’ਚ ਰੋਸ ਧਰਨਾ ਅਗਲੀ ਖ਼ਬਰ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।