ਚਾਣਕਿਆ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸੰਜੀਵ ਮਾਰਸ਼ਲ, ਮਲਕੀਤ ਸਿੰਘ ਟਰੈਫ਼ਿਕ ਇੰਚਾਰਜ, ਸੁਰਿੰਦਰਪਾਲ ਪੰਜਾਬ ਪੁਲਿਸ ਅਤੇ ਜਗੀਰ ਸਿੰਘ ਸੇਵਾਮੁਕਤ ਟਰੈਫ਼ਿਕ ਇੰਚਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਫ਼ਾਜ਼ਿਲਕਾ ਦੇ ਚਾਣਕਿਆ ਸਕੂਲ ਵਿਖੇ ਆਯੋਜਿਤ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ, ਸਕੂਲ ਸਟਾਫ਼ ਨਾਲ। ਅਜੀਤ ਤਸਵੀਰ
23-09-2026