23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੇਰਾ ਬਾਬਾ ਨਾਨਕ ਵਿਖੇ ਕੌਮ ਦੇ ਜਥੇਦਾਰ ਨੂੰ ਅਰਦਾਸ ਲਈ ਰੋਕਣਾ ਬਹੁਤ ਹੀ ਦੁਖਦਾਈ ’ਤੇ ਅਸਹਿ-ਸਤਵੰਤ ਸਿੰਘ ਸੰਧੂ

ਜਲਾਲਾਬਾਦ,22ਸਤੰਬਰ(ਜਤਿੰਦਰ ਪਾਲ ਸਿੰਘ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੰਗਤ ਨੂੰ ਜ਼ੀਰੋ ਲਾਈਨ ਵੱਲ ਜਾਣ ਤੋਂ ਰੋਕਿਆ ਜਾਣਾ ਪੂਰੀ ਸਿੱਖ ਕੌਮ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਆਗੂ ਸਤਵੰਤ ਸਿੰਘ ਸੰਧੂ ਮੁਰਕ ਵਾਲਾ ਨੇ ਕਿਹਾ ਕਿ ਸਰਹੱਦ ਦੀ ਸੁਰੱਖਿਆ ਆਪਣੀ ਥਾਂ ਮਹੱਤਵਪੂਰਨ ਹੈ, ਪਰ ਜਦੋਂ ਸੰਗਤ ਕਿਸੇ ਟਕਰਾਅ ਲਈ ਨਹੀਂ, ਸਗੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਵਾਸਤੇ ਪਹੁੰਚੀ ਹੋਵੇ ਤਾਂ ਇਸ ਮਾਮਲੇ ਨੂੰ ਸਿਰਫ਼ ਸੁਰੱਖਿਆ ਪ੍ਰਬੰਧਾਂ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।

ਅਜੀਤ ਡੈਸਕ 23-09-2026
ਜਲਾਲਾਬਾਦ,22ਸਤੰਬਰ(ਜਤਿੰਦਰ ਪਾਲ ਸਿੰਘ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੰਗਤ ਨੂੰ ਜ਼ੀਰੋ ਲਾਈਨ ਵੱਲ ਜਾਣ ਤੋਂ ਰੋਕਿਆ ਜਾਣਾ ਪੂਰੀ ਸਿੱਖ ਕੌਮ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਆਗੂ ਸਤਵੰਤ ਸਿੰਘ ਸੰਧੂ ਮੁਰਕ ਵਾਲਾ ਨੇ ਕਿਹਾ ਕਿ ਸਰਹੱਦ ਦੀ ਸੁਰੱਖਿਆ ਆਪਣੀ ਥਾਂ ਮਹੱਤਵਪੂਰਨ ਹੈ, ਪਰ ਜਦੋਂ ਸੰਗਤ ਕਿਸੇ ਟਕਰਾਅ ਲਈ ਨਹੀਂ, ਸਗੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਵਾਸਤੇ ਪਹੁੰਚੀ ਹੋਵੇ ਤਾਂ ਇਸ ਮਾਮਲੇ ਨੂੰ ਸਿਰਫ਼ ਸੁਰੱਖਿਆ ਪ੍ਰਬੰਧਾਂ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।ਸ੍ਰੀ ਕਰਤਾਰਪੁਰ ਸਾਹਿਬ ਸਿੱਖਾਂ ਲਈ ਸਿਰਫ਼ ਸਰਹੱਦ ਪਾਰ ਇੱਕ ਗੁਰਦੁਆਰਾ ਨਹੀਂ, ਸਗੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਪਵਿੱਤਰ ਅਸਥਾਨ ਹੈ। ਜਦੋਂ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਇੱਕੋ ਸਮੇਂ ਲਾਂਘਾ ਖੋਲ੍ਹਣ ਲਈ ਅਰਦਾਸ ਕਰ ਰਹੀ ਹੋਵੇ, ਤਾਂ ਉਸ ਭਾਵਨਾ ਨੂੰ ਸਮਝਣ ਅਤੇ ਸਤਿਕਾਰ ਦੇਣ ਲਈ ਸਰਕਾਰਾਂ ਨੂੰ ਵੀ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕ ਿਹਾ ਕਿ ਬੈਰੀਕੇਡ ਸੰਗਤ ਦੇ ਕਦਮ ਰੋਕ ਸਕਦੇ ਹਨ, ਪਰ ਗੁਰੂ ਨਾਲ ਸੰਗਤ ਦਾ ਰਿਸ਼ਤਾ ਨਹੀਂ ਰੋਕ ਸਕਦੇ। ਅਜਿਹੀ ਘਟਨਾ ਨੂੰ ਪੂਰੀ ਕੌਮ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਸਤਵੰਤ ਸਿੰਘ ਸੰਧੂ ਨੇ ਪੂਰੀ ਸਿੱਖ ਕੌਮ ਨੂੰ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਦੀ ਘਟਨਾ ਤੋਂ ਵੀ ਸਿੱਖਿਆ ਨਾ ਲਈ ਗਈ ਅਤੇ ਕੌਮ ਇਕੱਠੀ ਨਾ ਹੋਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਆਪਣੇ ਹੀ ਧਾਰਮਿਕ ਹੱਕਾਂ ਲਈ ਵੀ ਰਸਮੀ ਇਜਾਜ਼ਤ ਅਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਪਿੱਛੇ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ ਪਿਛਲੇ ਇਕ ਦਹ... ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ’ਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮੂਹਿਕ ਗਾਇਣ ਦਾ ਅਭਿਆਸ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।