23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਤੋਂ ਡੋਰ-ਟੂ-ਡੋਰ ਮੁਹਿੰਮ ਕੀਤੀ ਸ਼ੁਰੂ

ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅੱਜ ਪਿੰਡ ਭਾਗਸਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਪੂਰੇ ਹਲਕੇ ਦੇ ਪਿੰਡਾਂ ’ਚ ਇਸ ਮੁਹਿੰਮ ਤਹਿਤ ਪ੍ਰਚਾਰ ਕਰਨਗੇ।

ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਭਾਗਸਰ ਵਿਖੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਘਰ-ਘਰ ਜਾ ਕੇ ਪ੍ਰਚਾਰ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ 23-09-2026
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅੱਜ ਪਿੰਡ ਭਾਗਸਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਪੂਰੇ ਹਲਕੇ ਦੇ ਪਿੰਡਾਂ ’ਚ ਇਸ ਮੁਹਿੰਮ ਤਹਿਤ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤੀਬਾੜੀ ਲਈ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਹੈ। ਹਰ ਪਰਿਵਾਰ ਨੂੰ 600 ਯੂਨਿਟ ਘਰ ਲਈ ਮੁਫ਼ਤ ਬਿਜਲੀ ਦਿੱਤੀ ਹੈ। ਜਨਰਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਅਤੇ ਐੱਸ.ਸੀ. ਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ। ਹਰ ਪਿੰਡ ’ਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ। ਸਿਹਤ ਸੇਵਾਵਾਂ ਲਈ ਮੁਹੱਲਾ ਕਲੀਨਿਕ ਖੋਲ੍ਹੇ ਹਨ। ਸੂਬੇ ਦੀ ਬੱਚਤ ਅਤੇ ਸੂਬੇ ਦੇ ਵਿਕਾਸ ਲਈ ਬਹੁਤ ਜ਼ਿਆਦਾ ਵਿਕਾਸ ਕਾਰਜ ਕੀਤੇ ਹਨ। ਤੁਸੀਂ ਵੀ ਹੁਣ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਓ। ਇਸ ਮੌਕੇ ਚੇਅਰਮੈਨ ਅੰਗਰੇਜ਼ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਈ.ਟੀ.ਟੀ 6635 ਅਧਿਆਪਕ ਯੂਨੀਅਨ ਦੀ ਬੈਠਕ ਹੋਈ ਰਣਜੋਤ ਸਿੰਘ ਤਹਿਸੀਲ ਪ੍ਰਧਾਨ ਅਤੇ ਨਵਦੀਪ ਸਿੰਘ ਸਕੱਤਰ ਬਣੇ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।