25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਿਰੋਜ਼ਪੁਰ ਮੰਡਲ ਨੇ ਚਲਾਈ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ ਕਹੋ’ ਜਾਗਰੂਕਤਾ ਮੁਹਿੰਮ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ 17 ਸਤੰਬਰ ਤੋਂ 2 ਅਕਤੂਬਰ 2026 ਤੱਕ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ 23 ਤੇ 24 ਸਤੰਬਰ ਨੂੰ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ ਕਹੋ’ ਮੁਹਿੰਮ ਚਲਾਈ ਗਈ।

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ 17 ਸਤੰਬਰ ਤੋਂ 2 ਅਕਤੂਬਰ 2026 ਤੱਕ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ 23 ਤੇ 24 ਸਤੰਬਰ ਨੂੰ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ ਕਹੋ’ ਮੁਹਿੰਮ ਚਲਾਈ ਗਈ। ਮੰਡਲ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਪਬਲਿਕ ਐਡਰੈੱਸ ਸਿਸਟਮ ਤੇ ਬੈਨਰਾਂ ਰਾਹੀਂ ਯਾਤਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਅਭਿਆਨ ਦੌਰਾਨ ਯਾਤਰੀਆਂ ਨੂੰ ਪਲਾਸਟਿਕ ਦੀਆਂ ਬੋਤਲਾਂ ਦੀ ਥਾਂ ਵਾਤਾਵਰਨ ਦੇ ਅਨੁਕੂਲ ਅਤੇ ਮੁੜ ਵਰਤੋਂ ਯੋਗ ਬੋਤਲਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਟੇਸ਼ਨਾਂ ’ਤੇ ਮੌਜੂਦ ‘ਬੋਤਲ ਕ੍ਰਸ਼ਿੰਗ ਮਸ਼ੀਨਾਂ’ ਤੇ ਠੋਸ ਕੂੜਾ ਪ੍ਰਬੰਧਨ ਲਈ ਨਿਰਧਾਰਿਤ ਚਾਰ ਵੱਖ-ਵੱਖ ਕੂੜੇਦਾਨਾਂ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੈਂਡਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਸਮਝਾਇਆ ਗਿਆ ਤੇ ਰੇਲਵੇ ਸਟੇਸ਼ਨਾਂ ’ਤੇ ਸਫ਼ਾਈ ਬਣਾਏ ਰੱਖਣ ਵਿਚ ਸਹਿਯੋਗ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਮੰਡਲ ਦਫ਼ਤਰ ਵਿਚ ਅਧਿਕਾਰੀਆਂ ਨੂੰ ਮੁੜ ਵਰਤੋਂ ਯੋਗ ਮੱਗ ਵੰਡੇ ਗਏ।
ਪਿਛਲੀ ਖ਼ਬਰ ਫ਼ੂਡ ਸੇਫਟੀ ਟੀਮ ਵਲੋਂ ਗੌਰਮਿੰਟ ਕਾਲਜ ਸ਼ਹੀਦ ਊਧਮ ਸਿੰਘ ਵਿਖੇ ਫੂਡ ਸੇਫਟੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।