26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਤਿਆਰੀਆਂ ਜ਼ੋਰਾਂ ’ਤੇ - ਛਾਂਗਾ ਰਾਏ

ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)- ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਕਰਵਾਏ ਜਾ ਰਹੇ ਬਨੇਗਾ ਵਲੰਟੀਅਰ ਸੰਮੇਲਨ ਤੇ ਮਾਰਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਤਹਿਤ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਵੱਖ-ਵੱਖ ਪਿੰਡਾਂ ਬੂਲਾ ਰਾਏ ਉਤਾੜ ਤੇ ਤਾਰੇ ਵਾਲਾ ਖੂਹ ਵਿਖੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 26-09-2026
ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)- ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਕਰਵਾਏ ਜਾ ਰਹੇ ਬਨੇਗਾ ਵਲੰਟੀਅਰ ਸੰਮੇਲਨ ਤੇ ਮਾਰਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਤਹਿਤ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਵੱਖ-ਵੱਖ ਪਿੰਡਾਂ ਬੂਲਾ ਰਾਏ ਉਤਾੜ ਤੇ ਤਾਰੇ ਵਾਲਾ ਖੂਹ ਵਿਖੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ। ਚਰਨਜੀਤ ਸਿੰਘ ਛਾਂਗਾ ਰਾਏ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ। ਇਸ ਮੌਕੇ ਮਨੋਜ ਬੂਲਾ ਰਾਏ, ਰਾਜ ਛਿੱਲੀਆਂ, ਰਾਜ ਕੁਮਾਰ ਬਹਾਦਰ ਕੇ, ਜਸਵਿੰਦਰ ਬੂਲਾ ਰਾਏ, ਲਵੀਸ਼ ਸਿੰਘ ਸਮੇਤ ਹੋਰ ਨੌਜਵਾਨ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਕੇ.ਐੱਮ. (ਗੈਰ-ਸਿਆਸੀ) ਦੇ ਆਗੂਆਂ ਨੇ ਮੰਗਾਂ ਦੇ ਹੱਲ ਲਈ ਡੀ.ਸੀ. ਰਾਹੀਂ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।