ਸਾਬਕਾ ਮੰਤਰੀ ਜੋਸਨ ਨੇ ਕਾਂਗਰਸ ਦੇ ਵਿਰੋਧ ਮਾਰਚ ਵਿਚ ਹਿੱਸਾ ਲਿਆ, ਵੋਟ ਦੇ ਅਧਿਕਾਰ ਲਈ ਆਵਾਜ਼ ਬੁਲੰਦ ਕੀਤੀ
ਜਲਾਲਾਬਾਦ, 25 ਸਤੰਬਰ (ਜਸਕਰਨ ਸਿੰਘ ਤਨੇਜਾ)-ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਵਿਰੋਧ ਮਾਰਚ ਵਿਚ ਹਿੱਸਾ ਲੈਂਦੇ ਹੋਏ ਚੋਣ ਪ੍ਰਕਿਰਿਆ ਅਤੇ ਵੋਟਰਾਂ ਦੇ ਅਧਿਕਾਰਾਂ ਬਾਰੇ ਗੰਭੀਰ ਸਵਾਲ ਉਠਾਏ। ਜੋਸਨ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਵਿਚਕਾਰ ਕਥਿਤ ਮਿਲੀਭੁਗਤ ਰਾਹੀਂ, ਆਮ ਨਾਗਰਿਕਾਂ ਦੇ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਨੂੰ ਪ੍ਰਭਾਵਿਤ ਕਰਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਲਾਲਾਬਾਦ, 25 ਸਤੰਬਰ (ਜਸਕਰਨ ਸਿੰਘ ਤਨੇਜਾ)-ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਵਿਰੋਧ ਮਾਰਚ ਵਿਚ ਹਿੱਸਾ ਲੈਂਦੇ ਹੋਏ ਚੋਣ ਪ੍ਰਕਿਰਿਆ ਅਤੇ ਵੋਟਰਾਂ ਦੇ ਅਧਿਕਾਰਾਂ ਬਾਰੇ ਗੰਭੀਰ ਸਵਾਲ ਉਠਾਏ। ਜੋਸਨ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਵਿਚਕਾਰ ਕਥਿਤ ਮਿਲੀਭੁਗਤ ਰਾਹੀਂ, ਆਮ ਨਾਗਰਿਕਾਂ ਦੇ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਨੂੰ ਪ੍ਰਭਾਵਿਤ ਕਰਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੰਸਰਾਜ ਜੋਸਨ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹੈ ਤੇ ਇਸ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰੀ ਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਿਤ ਮੁੱਦਿਆਂ ’ਤੇ ਆਪਣੀ ਆਵਾਜ਼ ਉਠਾਉਂਦੀ ਰਹੇਗੀ। ਵਿਰੋਧ ਪ੍ਰਦਰਸ਼ਨ ਦੌਰਾਨ ਕਾਰਕੁਨਾਂ ਨੇ ਵੋਟਰ ਅਧਿਕਾਰਾਂ ਦੀ ਰੱਖਿਆ ਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਈ ਕਾਂਗਰਸੀ ਆਗੂ ਅਤੇ ਵਰਕਰ ਇਸ ਮੌਕੇ ’ਤੇ ਮੌਜੂਦ ਸਨ।