27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਵਾਗਤ ਲਈ ਡਟੇ ਭਾਜਪਾ ਕੌਂਸਲਰਾਂ ਨੇ ਦਿੱਤਾ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੁਨੇਹਾ ਕਾਊਂਟਰ ਇੰਟੈਲੀਜੈਂਸ ਯੂਨਿਟ ਫ਼ਿਰੋਜ਼ਪੁਰ ਪੁਲਿਸ ਨੇ ਵਿਦੇਸ਼ੀ ਪਿਸਤੌਲ ਸਮੇਤ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ)- ਕਾਊਂਟਰ ਇੰਟੈਲੀਜੈਂਸ ਯੂਨਿਟ ਫ਼ਿਰੋਜ਼ਪੁਰ ਨੇ ਗੈਰ-ਕਾਨੂੰਨੀ ਅਸਲਾ ਤੇ ਐਮੋਨੇਸ਼ਨ ਦੀ ਕਥਿਤ ਤਸਕਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਵਿਦੇਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ)- ਕਾਊਂਟਰ ਇੰਟੈਲੀਜੈਂਸ ਯੂਨਿਟ ਫ਼ਿਰੋਜ਼ਪੁਰ ਨੇ ਗੈਰ-ਕਾਨੂੰਨੀ ਅਸਲਾ ਤੇ ਐਮੋਨੇਸ਼ਨ ਦੀ ਕਥਿਤ ਤਸਕਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਵਿਦੇਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਐੱਸ.ਆਈ. ਸੁਖਜਿੰਦਰ ਸਿੰਘ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਦਫ਼ਤਰ ਵਿਚ ਹਾਜ਼ਰ ਸਨ, ਜਦੋਂ ਇਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਵਿੰਦੂ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਕਾਕੜ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ, ਗੈਰ-ਕਾਨੂੰਨੀ ਅਸਲਾ ਤੇ ਐਮੋਨੇਸ਼ਨ ਦੀ ਤਸਕਰੀ ਕਰਦਾ ਹੈ। ਸੂਚਨਾ ਮੁਤਾਬਿਕ ਉਸ ਕੋਲ ਇਕ ਵਿਦੇਸ਼ੀ ਪਿਸਤੌਲ ਵੀ ਮੌਜੂਦ ਸੀ। ਪੁਲਿਸ ਨੂੰ ਦੱਸਿਆ ਗਿਆ ਕਿ ਮੁਲਜ਼ਮ ਫ਼ਿਰੋਜ਼ਪੁਰ ਕੈਂਟ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਮਿਲਟਰੀ ਡੇਅਰੀ ਫਾਰਮ ਦੀ ਬੇਆਬਾਦ ਇਮਾਰਤ ਨੇੜੇ ਖੜ੍ਹਾ ਹੋ ਕੇ ਕਥਿਤ ਤੌਰ ’ਤੇ ਪਿਸਤੌਲ ਦੀ ਡਲਿਵਰੀ ਦੇਣ ਲਈ ਗ੍ਰਾਹਕ ਦੀ ਉਡੀਕ ਕਰ ਰਿਹਾ ਸੀ। ਸੂਚਨਾ ਦੀ ਪੁਸ਼ਟੀ ਉਪਰੰਤ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਰਵਿੰਦਰ ਸਿੰਘ ਉਰਫ਼ ਵਿੰਦੂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਵਿਦੇਸ਼ੀ 30 ਬੋਰ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਇਆ। ਪਿਸਤੌਲ ਵਿਚ ਕੋਈ ਰੌਂਦ ਨਹੀਂ ਮਿਲਿਆ। ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਮੱਲਾਂਵਾਲਾ, 26 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ 2 ਨ... ਅਗਲੀ ਖ਼ਬਰ ਝੋਨੇ ਦੀ ਖਰੀਦ ਤੇ ਚੁਕਾਈ ਸੰਚਾਰੂ ਢੰਗ ਨਾਲ ਚਲਾਉਣ ਲਈ ਸ਼ੈਲਰਾਂ ਦਾ ਏਕਾਅਧਿਕਾਰ ਖ਼ਤਮ ਕਰਨ ਦੀ ਜ਼ਰੂਰਤ - ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।