27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿਚ ‘ਆਪ’ ਛੱਡ 11 ਪਰਿਵਾਰ ਹੋਏ ਕਾਂਗਰਸ ’ਚ ਸ਼ਾਮਿਲ

ਫ਼ਿਰੋਜ਼ਪੁਰ, 26 ਸਤੰਬਰ (ਸੁਖਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ 11 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਸਾਰੇ ਪਰਿਵਾਰਾਂ ਦੇ ਮੈਂਬਰਾਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਸੁਖਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ 11 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਸਾਰੇ ਪਰਿਵਾਰਾਂ ਦੇ ਮੈਂਬਰਾਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਪਿੰਡ ਬੋਰਾ ਵਾਲੀ ਬਸਤੀ ਤੋਂ ਸਾਬਕਾ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ , ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਫੁੰਮਣ ਸਿੰਘ, ਪਰਵਿੰਦਰ ਸਿੰਘ, ਸਵਰਨ ਸਿੰਘ ਤੇ ਦਲਜੀਤ ਸਿੰਘ ਸਮੇਤ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਪਿੰਡ ਕਾਮਲ ਵਾਲਾ ਖੁਰਦ ਤੋਂ ਆਕਾਸ਼, ਰਵੀ ਸੰਧੂ, ਜੋਨ ਸੰਧੂ ਸਮੇਤ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਸੰਮਤੀ ਮੈਂਬਰ ਬਲੀ ਸਿੰਘ, ਸਰਪੰਚ ਲਖਬੀਰ ਸਿੰਘ, ਹਰਸਗੀਤ ਸਿੰਘ ਭੁੱਲਰ, ਪਰਮਿੰਦਰ ਹਾਂਡਾ, ਰਾਜੂ ਚੰਗਿਆੜਾ, ਸਰਪੰਚ ਗੁਰਜਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ , ਐਡਵੋਕੇਟ ਰਜਨੀਸ਼ ਸੋਢੀ, ਸਰਵਣ ਸਿੰਘ ਨੰਬਰਦਾਰ, ਯਾਦਵਿੰਦਰ ਗਿੱਲ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਚਿੰਤਾਜਨਕ - ਹੀਰੋ,ਜੌੜਾ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਤਲਵੰਡੀ ਭਾਈ ਦੇ ਇਕ ਗਰੁੱਪ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।