27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਸਾਹ ਨਾਲ ਸਬੰਧਤ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲਾਂ ਦੀ ਭਾਈਵਾਲੀ ਦੇ ਸਹਿਯੋਗ ਨਾਲ 28 ਸਤੰਬਰ ਨੂੰ ਮੁਫ਼ਤ ਸਪੀਰੋਮੈਟਰੀ ਕੈਂਪ ਲਗਾਇਆ ਜਾ ਰਿਹਾ ਹੈ। ਜੋ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ।

ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਸਾਹ ਨਾਲ ਸਬੰਧਤ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲਾਂ ਦੀ ਭਾਈਵਾਲੀ ਦੇ ਸਹਿਯੋਗ ਨਾਲ 28 ਸਤੰਬਰ ਨੂੰ ਮੁਫ਼ਤ ਸਪੀਰੋਮੈਟਰੀ ਕੈਂਪ ਲਗਾਇਆ ਜਾ ਰਿਹਾ ਹੈ। ਜੋ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ। ਕੈਂਪ ਦੌਰਾਨ ਆਧੁਨਿਕ ਤਕਨੀਕ ਰਾਹੀਂ ਫੇਫੜਿਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਤੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਜਾਵੇਗੀ। ਹਸਪਤਾਲ ਪ੍ਰਬੰਧਨ ਅਨੁਸਾਰ ਸਪੀਰੋਮੈਟਰੀ ਇਕ ਸੌਖਾ , ਸੁਰੱਖਿਅਤ ਅਤੇ ਦਰਦ ਰਹਿਤ ਟੈਸਟ ਹੈ, ਜੋ ਦਮੇ, ਸੀ.ਓ.ਪੀ.ਡੀ. ਅਤੇ ਫੇਫੜਿਆਂ ਨਾਲ ਸਬੰਧਤ ਹੋਰ ਬਿਮਾਰੀਆਂ ਦੀ ਪਛਾਣ ਵਿਚ ਸਹਾਇਕ ਹੁੰਦਾ ਹੈ। ਕੈਂਪ ਦੌਰਾਨ ਸੀਨੀਅਰ ਕੰਸਲਟੈਂਟ ਇੰਟਰਨਲ ਮੈਡੀਸਨ ਡਾ.ਚਰਨਜੀਤ ਸਿੰਘ ਤੇ ਕੰਸਲਟੈਂਟ ਇੰਟਰਨਲ ਮੈਡੀਸਨ ਡਾ.ਪ੍ਰਦੀਪ ਕੁਮਾਰ ਮਿੱਤਲ ਮਰੀਜ਼ਾਂ ਦੀ ਜਾਂਚ ਕਰਨਗੇ ਤੇ ਜ਼ਰੂਰੀ ਡਾਕਟਰੀ ਸਲਾਹ ਦੇਣਗੇ। ਇਸ ਮੌਕੇ ਸਾਹ ਦੀਆਂ ਬਿਮਾਰੀਆਂ ਤੋਂ ਬਚਾਅ, ਇਲਾਜ ਤੇ ਜੀਵਨਸ਼ੈਲੀ ਵਿਚ ਲੋੜੀਂਦੀਆਂ ਤਬਦੀਲੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਕੈਂਪ ਦਾ ਉਦਘਾਟਨ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੋਸਾਇਟੀ ਦੇ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਕੀਤਾ ਜਾਵੇਗਾ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਧੂੜ, ਧੂੰਏਂ ਤੇ ਬਦਲਦੀ ਜੀਵਨਸ਼ੈਲੀ ਕਾਰਨ ਸਾਹ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਰਿਹਾ ਹੈ। ਹਸਪਤਾਲ ਪ੍ਰਬੰਧਨ ਵਲੋਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 28 ਸਤੰਬਰ ਨੂੰ ਲੱਗਣ ਵਾਲੇ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।
ਪਿਛਲੀ ਖ਼ਬਰ ਰਾਮਲੀਲ੍ਹਾ ਸਮਾਗਮ ਦੀਆਂ ਤਿਆਰੀਆਂ ਜਾਰੀ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਾ ਪਹੁੰਚਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ- ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।