28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜ਼ੀਰਾ ਹਲਕੇ ਦੀ ਵਾਗਡੋਰ ਕੁਲਬੀਰ ਸਿੰਘ ਜ਼ੀਰਾ ਦੇ ਹੱਥਾਂ ’ਚ ਹੀ ਸੁਰੱਖਿਅਤ- ਭੁੱਟੋ

ਜ਼ੀਰਾ,27 ਸਤੰਬਰ (ਰਜਨੀਸ਼ ਕਥੂਰੀਆ)- ਸਾਲ 2017 ਤੋਂ 2022 ਤੱਕ ਵਿਧਾਨ ਸਭਾ ਹਲਕਾ ਜ਼ੀਰਾ ਦੇ ਆਪਣੇ ਵਿਧਾਇਕ ਦੇ ਕਾਰਜਕਾਲ ਦੇ ਦੌਰਾਨ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਹਲਕੇ ਵਿਚ ਜੋ ਵਿਕਾਸ ਦੇ ਕੰਮ ਅਤੇ ਹਲਕੇ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਹਨ, ਉਹ ਹੋਰ ਕਿਸੇ ਵੀ ਪਾਰਟੀ ਦਾ ਵਿਧਾਇਕ ਨਹੀਂ ਦੇ ਸਕਿਆ। ਜਿਸ ਕਰਕੇ ਜ਼ੀਰਾ ਹਲਕੇ ਦੀ ਵਾਗਡੋਰ ਕੁਲਬੀਰ ਸਿੰਘ ਜ਼ੀਰਾ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ।

ਅਜੀਤ ਡੈਸਕ 28-09-2026
ਜ਼ੀਰਾ,27 ਸਤੰਬਰ (ਰਜਨੀਸ਼ ਕਥੂਰੀਆ)- ਸਾਲ 2017 ਤੋਂ 2022 ਤੱਕ ਵਿਧਾਨ ਸਭਾ ਹਲਕਾ ਜ਼ੀਰਾ ਦੇ ਆਪਣੇ ਵਿਧਾਇਕ ਦੇ ਕਾਰਜਕਾਲ ਦੇ ਦੌਰਾਨ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਹਲਕੇ ਵਿਚ ਜੋ ਵਿਕਾਸ ਦੇ ਕੰਮ ਅਤੇ ਹਲਕੇ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਹਨ, ਉਹ ਹੋਰ ਕਿਸੇ ਵੀ ਪਾਰਟੀ ਦਾ ਵਿਧਾਇਕ ਨਹੀਂ ਦੇ ਸਕਿਆ। ਜਿਸ ਕਰਕੇ ਜ਼ੀਰਾ ਹਲਕੇ ਦੀ ਵਾਗਡੋਰ ਕੁਲਬੀਰ ਸਿੰਘ ਜ਼ੀਰਾ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਬਲਾਕ ਜ਼ੀਰਾ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਭੁੱਲਰ ਉਰਫ਼ ਭੁੱਟੋ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ੀਰਾ ਹਲਕੇ ਵਿਚ ਜ਼ੀਰਾ ਪਰਿਵਾਰ ਹੀ ਇਕ ਅਜਿਹਾ ਪਰਿਵਾਰ ਹੈ ਜਿਹੜਾ ਆਪਣੀ ਪਾਰਟੀ ਦੇ ਵਰਕਰਾਂ ਦੇ ਹੱਕ ਵਿਚ ਡਟ ਕੇ ਖੜਨ ਦੇ ਨਾਲ-ਨਾਲ ਸੱਤਾਧਾਰੀ ਪਾਰਟੀ ਨਾਲ ਪੂਰੀ ਤਰ੍ਹਾਂ ਇੱਟ ਖੜਿਕਾ ਲੈਂਦਾ ਹੈ। ਜਸਬੀਰ ਸਿੰਘ ਭੁੱਲਰ ਉਰਫ ਭੁੱਟੋ ਨੇ ਹੋਰ ਆਖਿਆ ਕਿ ਜ਼ੀਰਾ ਹਲਕੇ ਦੇ ਲੋਕ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਨਾਰਾਜ਼ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੁਕਾਬਲਾ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਕਾਂਗਰਸ ਪਾਰਟੀ ਵਿਚਾਲੇ ਹੋਵੇਗਾ ਅਤੇ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ, ਜਿਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਬਣਨ ਵਾਲੀ ਸਰਕਾਰ ਵਿਚ ਕੁਲਬੀਰ ਸਿੰਘ ਜ਼ੀਰਾ ਮੰਤਰੀ ਮੰਡਲ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਹੈਲਪਿੰਗ ਹੈਂਡ ਸੰਸਥਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਾਬਕਾ ਸਰਪੰਚਾਂ ਸਮੇਤ ਕਈ ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।