28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਰਹੂਮ ਤੇਜਾ ਸਿੰਘ ਕਾਠਪਾਲ ਦੀ ਬਰਸੀ ’ਤੇ ਹੋਏ ਸਮਾਗਮਾਂ ਅੰਦਰ ਇਲਾਕੇ ਭਰ ਤੋਂ ਭਾਰੀ ਗਿਣਤੀ ’ਚ ਪੁੱਜੀਆਂ ਸੰਗਤਾਂ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਦੇ ਸਾਬਕਾ ਉਪ ਪ੍ਰਧਾਨ, ਸਥਾਨਕ ਅਕਾਲੀ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀ ਦੇ ਸਤਿਕਾਰਯੋਗ ਪਿਤਾ ਮਰਹੂਮ ਤੇਜਾ ਸਿੰਘ ਕਾਠਪਾਲ ਸਾਬਕਾ ਪ੍ਰਧਾਨ ਸ਼ਹਿਰੀ ਅਕਾਲੀ ਜਥਾ ਦੀ ਸਾਲਾਨਾ ਬਰਸੀ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਬੜੇ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ’ਤੇ ਭਾਈ ਜਸਪ੍ਰੀਤ ਸਿੰਘ, ਬੀਬੀ ਤ੍ਰਿਪਤ ਕੌਰ ਦੇ ਜਥਿਆਂ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ।

ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਦੇ ਸਾਬਕਾ ਉਪ ਪ੍ਰਧਾਨ, ਸਥਾਨਕ ਅਕਾਲੀ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀ ਦੇ ਸਤਿਕਾਰਯੋਗ ਪਿਤਾ ਮਰਹੂਮ ਤੇਜਾ ਸਿੰਘ ਕਾਠਪਾਲ ਸਾਬਕਾ ਪ੍ਰਧਾਨ ਸ਼ਹਿਰੀ ਅਕਾਲੀ ਜਥਾ ਦੀ ਸਾਲਾਨਾ ਬਰਸੀ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਬੜੇ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ’ਤੇ ਭਾਈ ਜਸਪ੍ਰੀਤ ਸਿੰਘ, ਬੀਬੀ ਤ੍ਰਿਪਤ ਕੌਰ ਦੇ ਜਥਿਆਂ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ। ਇਸ ਮੌਕੇ ’ਤੇ ਜ਼ਿਲ੍ਹੇ ਭਰ ਤੋਂ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਸੇਵੀ ਆਗੂਆਂ ਉਦਯੋਗਪਤੀ ਕਰਨ ਗਿਲਹੋਤਰਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਨ ਖੁਰਾਨਾ, ਫ਼ਤਿਹ ਸਿੰਘ ਰਾਮਪੁਰਾ, ਫ਼ਾਜ਼ਿਲਕਾ ਸ਼ਹਿਰੀ ਜਥੇ ਦੇ ਪ੍ਰਧਾਨ ਤੇਜਵੰਤ ਸਿੰਘ ਟੀਟਾ, ਅਬੋਹਰ ਅਕਾਲੀ ਜਥੇ ਦੇ ਪ੍ਰਧਾਨ ਪਟੇਲ ਘੁਲਾ, ਸਮਾਜਸੇਵੀ ਅਤੇ ਸਾਬਕਾ ਕੌਂਸਲਰ ਸ੍ਰੀਮਤੀ ਪੂਜਾ ਲੂਥਰਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਜੈਨ, ਬੱਬੀ ਖੋਸਾ ਮੈਂਬਰ ਅਕਾਲੀ ਦਲ ਟੀ.ਏ.ਸੀ., ਬੱਲੂਆਣਾ ਹਲਕੇ ਤੋਂ ਜਗਜੀਤ ਸਿੰਘ ਕੇਰਾ ਖੇੜਾ, ਅਕਾਲੀ ਦਲ ਅਬੋਹਰ ਦੇ ਆਗੂ ਸਾਹਿਲ ਛਾਬੜਾ, ਜਲਾਲਾਬਾਦ ਤੋਂ ਅਕਾਲੀ ਆਗੂ ਰਾਜਿੰਦਰ ਸਿੰਘ ਸੀਟਾ ਕੁੱਕੜ, ਸਮਾਜਸੇਵੀ ਸ਼ਿਵਾਲ ਅਹੂਜਾ, ਅਮਰੀਕ ਸਿੰਘ ਰੋਮਾਣਾ, ਅੰਕੁਸ਼ ਅਨੇਜਾ, ਵਿਨੋਦ ਸ਼ਰਮਾ, ਸੁਮੰਤ ਸੇਤੀਆ, ਮਹਿਰਮ ਔਲਖ, ਗੁਰਦੇਵ ਚੌਧਰੀ ਅਬੋਹਰ, ਕ੍ਰਿਸ਼ਨ ਤਨੇਜਾ ਤੋਂ ਇਲਾਵਾ ਫ਼ਾਜ਼ਿਲਕਾ ਵਪਾਰ ਮੰਡਲ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਤੇਜਾ ਸਿੰਘ ਕਾਠਪਾਲ ਦੇ ਸਪੁੱਤਰ ਐਡਵੋਕੇਟ ਸਤਿੰਦਰ ਸਿੰਘ ਸਵੀ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐਡਵੋਕੇਟ ਸਤਿੰਦਰ ਸਿੰਘ ਸਵੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਹੋਰ ਆਗੂਆਂ ਦਾ ਗੋਲੂ ਕਾ ਮੋੜ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਮਿੱਟੀ ਨਾਲ ਭਰੇ ਓਵਰਲੋਡ ਟਿੱਪਰ ਉਡਾ ਰਹੇ ਪ੍ਰਸ਼ਾਸਨਿਕ ਹੁਕਮਾਂ ਦੀਆਂ ਧੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।