28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੰਗਰੂਰ ਵਿਖੇ ਪਹਿਲੀ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ- ਬਲਾਕ ਪ੍ਰਧਾਨ

ਮੱਖੂ, 27 ਸਤੰਬਰ (ਵਰਿੰਦਰ ਮਨਚੰਦਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ, ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ । ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਮੱਖੂੁ ਪ੍ਰਧਾਨ ਜੀਵਨ ਸ਼ਰਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ।

ਅਜੀਤ ਡੈਸਕ 28-09-2026
ਮੱਖੂ, 27 ਸਤੰਬਰ (ਵਰਿੰਦਰ ਮਨਚੰਦਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ, ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ । ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਮੱਖੂੁ ਪ੍ਰਧਾਨ ਜੀਵਨ ਸ਼ਰਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ। ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ, ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ, ਹੁਣ ਸਰਕਾਰ ਨੇ ਹੋਰ ਕੋਝੀ ਚਾਲ ਚੱਲਦਿਆਂ ਇਹ ਰਾਸ਼ਨ ਸਟੇਟ ਲੈਵਲ ਤੋਂ ਕੰਪਨੀਆਂ ਕੋਲੋਂ ਬੰਦ ਕਰਕੇ ਜ਼ਿਲ੍ਹਾ ਲੈਵਲ ’ਤੇ ਨਵੀਆਂ ਕੰਪਨੀਆਂ ਖੜੀਆਂ ਕਰਕੇ ਉਨ੍ਹਾਂ ਨੂੰ ਦੇਣ ਦੀ ਚਾਲ ਚੱਲੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਅਕਤੂਬਰ ਨੂੰ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ, ਹੈਲਪਰ ਮੁੱਖ ਮੰਤਰੀ ਦੀ ਸ਼ਹਿਰ ਸੰਗਰੂਰ ਵਿਖੇ ਪਹੁੰਚਣਗੀਆਂ ਅਤੇ ਭਾਰੀ ਰੋਸ ਮੁਜ਼ਾਹਰਾ ਕਰਨਗੀਆਂ। ਇਸ ਮੌਕੇ ਮਨਜੀਤ ਕੌਰ, ਜਸਬੀਰ ਕੌਰ, ਸੁਲਕਸ਼ਨਾ, ਗੁਰਮੀਤ ਕੌਰ, ਸਲਵਿੰਦਰ ਕੌਰ, ਸੁਖਵੰਤ ਕੌਰ, ਪਲਵਿੰਦਰ ਕੌਰ, ਰਵਿੰਦਰ ਕੌਰ, ਸਿਮਰਜੀਤ ਕੌਰ, ਹਰਮੀਤ ਕੌਰ, ਮੋਨਿਕਾ ਕੱਕੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਸਵਿੰਦਰ ਸਿੰਘ ਸਰਾਂ ਸਾਥੀਆਂ ਸਮੇਤ ‘ਆਪ’ ਛੱਡ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਹੋਰ ਆਗੂਆਂ ਦਾ ਗੋਲੂ ਕਾ ਮੋੜ ਵਿਖੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।