ਜਸਵਿੰਦਰ ਸਿੰਘ ਸਰਾਂ ਸਾਥੀਆਂ ਸਮੇਤ ‘ਆਪ’ ਛੱਡ ਕਾਂਗਰਸ ’ਚ ਸ਼ਾਮਿਲ
ਜ਼ੀਰਾ, 27 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡ ਸਨੇਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਸਪੁੱਤਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਪਿੰਡ ਸਨ੍ਹੇਰ ਦੇ ਮਰਹੂਮ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਮੰਗਲ ਸਿੰਘ ਦੇ ਪੁੱਤਰ ਰਜਵੰਤ ਸਿੰਘ ਉਰਫ਼ ਰਾਜੂ, ਸਾਬਕਾ ਮੈਂਬਰ ਸਤਪਾਲ ਸਿੰਘ ਖੱਟਾ, ਸੁਖਦੀਪ ਸਿੰਘ ਸੀਪਾ, ‘ਆਪ’ ਦੇ ਮੌਜੂਦਾ ਮੈਂਬਰ ਜਗਸੀਰ ਸਿੰਘ, ਸੁਖਵਿੰਦਰ ਸਿੰਘ ਸੋਨੀ ਸਰਾਂ, ਮਹਿੰਦਰ ਸਿੰਘ, ਕਮਲਦੀਪ ਸਿੰਘ ਬਾਠ, ਸਰਜੀਤ ਸਿੰਘ ਚਾਹਲ, ਹਰਪ੍ਰੀਤ ਸਿੰਘ ਸਰਾਂ ਅਤੇ ਸਾਬੀ ਸ਼ਰਮਾ ਆਪਣੇ 11 ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ।
ਜ਼ੀਰਾ, 27 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡ ਸਨੇਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਸਪੁੱਤਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਪਿੰਡ ਸਨ੍ਹੇਰ ਦੇ ਮਰਹੂਮ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਮੰਗਲ ਸਿੰਘ ਦੇ ਪੁੱਤਰ ਰਜਵੰਤ ਸਿੰਘ ਉਰਫ਼ ਰਾਜੂ, ਸਾਬਕਾ ਮੈਂਬਰ ਸਤਪਾਲ ਸਿੰਘ ਖੱਟਾ, ਸੁਖਦੀਪ ਸਿੰਘ ਸੀਪਾ, ‘ਆਪ’ ਦੇ ਮੌਜੂਦਾ ਮੈਂਬਰ ਜਗਸੀਰ ਸਿੰਘ, ਸੁਖਵਿੰਦਰ ਸਿੰਘ ਸੋਨੀ ਸਰਾਂ, ਮਹਿੰਦਰ ਸਿੰਘ, ਕਮਲਦੀਪ ਸਿੰਘ ਬਾਠ, ਸਰਜੀਤ ਸਿੰਘ ਚਾਹਲ, ਹਰਪ੍ਰੀਤ ਸਿੰਘ ਸਰਾਂ ਅਤੇ ਸਾਬੀ ਸ਼ਰਮਾ ਆਪਣੇ 11 ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ। ਕੁਲਬੀਰ ਸਿੰਘ ਜ਼ੀਰਾ ਨੇ ਸਾਰਿਆਂ ਨੂੰ ਸਿਰੋਪਾਓ ਅਤੇ ਹਾਰ ਪਾ ਕੇ ਆਪਣੀ ਪਾਰਟੀ ਵਿਚ ਸਵਾਗਤ ਕੀਤਾ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪਿੰਡ ਸਨ੍ਹੇਰ ਦੇ ਇਨ੍ਹਾਂ 11 ਪਰਿਵਾਰਾਂ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਪਿੰਡ ਵਿਚ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਪਰਿਵਾਰਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਕਾਂਗਰਸ ’ਚ ਸ਼ਾਮਿਲ ਹੋਏ ਜਸਵਿੰਦਰ ਸਿੰਘ ਸਰਾਂ ਅਤੇ ਰਜਵੰਤ ਸਿੰਘ ਰਾਜੂ ਨੇ ਕਿਹਾ ਕਿ ਉਹ ਕੁਲਬੀਰ ਸਿੰਘ ਜ਼ੀਰਾ ਦੀ ਸਾਫ-ਸੁਥਰੀ ਛਵੀ ਆਪਣੇ ਕਾਰਜ ਕਾਲ ਦੌਰਾਨ ਕਰਵਾਏ ਗਏ ਵਿਕਾਸ ਦੇ ਕੰਮਾਂ ਅਤੇ ਪਾਰਟੀ ਵਰਕਰਾਂ ਦੇ ਹੱਕ ਵਿੱਚ ਖੜਨ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ’ਚ ਸ਼ਾਮਿਲ ਹੋਏ ਹਨ। ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ, ਕੁਲਭੂਸ਼ਣ ਜੈਨ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਸਰਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।