29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕੀਤਾ ਸਨਮਾਨਿਤ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹੈਲੀਕਾਪਟਰ ਰਾਹੀਂ ਗੁਰੂਹਰਸਹਾਏ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਭਾਜਪਾ ਦੀ ਸਮੁੱਚੀ ਟੀਮ ਦੇ ਨਾਲ ਮਮਦੋਟ ਵਿਖੇ ਨਸ਼ਾ ਮੁਕਤੀ ਯਾਤਰਾ ਵਿਚ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 29-09-2026
ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹੈਲੀਕਾਪਟਰ ਰਾਹੀਂ ਗੁਰੂਹਰਸਹਾਏ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਭਾਜਪਾ ਦੀ ਸਮੁੱਚੀ ਟੀਮ ਦੇ ਨਾਲ ਮਮਦੋਟ ਵਿਖੇ ਨਸ਼ਾ ਮੁਕਤੀ ਯਾਤਰਾ ਵਿਚ ਸ਼ਮੂਲੀਅਤ ਕੀਤੀ ਗਈ। ਨਸ਼ਾ ਮੁਕਤੀ ਯਾਤਰਾ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂਹਰਸਹਾਏ ਦੀ ਦਾਣਾ ਮੰਡੀ ਵਿਖੇ ਬਣਾਏ ਗਏ ਹੈਲੀਪੈਡ ’ਤੇ ਪਹੁੰਚੇ, ਜਿੱਥੋਂ ਉਨ੍ਹਾਂ ਨੇ ਵਾਪਸ ਰਾਜਸਥਾਨ ਲਈ ਰਵਾਨਾ ਹੋਣਾ ਸੀ। ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਭਜਨ ਲਾਲ ਸ਼ਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕੈਂਟ ਜਨਰਲ ਹਸਪਤਾਲ ਵਲੋਂ 1 ਅਕਤੂਬਰ ਨੂੰ ਖੂਨਦਾਨ ਕੈਂਪ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।