29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਰਹੂਮ ਨੌਜਵਾਨ ਦਿਲਰਾਜ ਮਨੇਸ ਦੀ ਯਾਦ ’ਚ ਜਿੰਮ ਲਈ 4 ਲੱਖ ਰੁਪਏ ਦਾ ਚੈੱਕ ਭੇਟ

ਜ਼ੀਰਾ, 28 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਨਾਲ ਜੋੜਨ ਲਈ ਹਰ ਪਿੰਡ ਵਿਚ ਖੇਡ ਮੈਦਾਨ ਅਤੇ ਜਿੰਮ ਤਿਆਰ ਕਰਵਾ ਰਹੀ ਹੈ।

ਪਿੰਡ ਝੰਡਾ ਬੱਗਾ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੂੰ ਜਿੰਮ ਲਈ ਚੈੱਕ ਭੇਟ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਤੇ ਹੋਰ। ਤਸਵੀਰ-ਪ੍ਰਤਾਪ ਸਿੰਘ ਹੀਰਾ 29-09-2026
ਜ਼ੀਰਾ, 28 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਨਾਲ ਜੋੜਨ ਲਈ ਹਰ ਪਿੰਡ ਵਿਚ ਖੇਡ ਮੈਦਾਨ ਅਤੇ ਜਿੰਮ ਤਿਆਰ ਕਰਵਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਜ਼ੀਰਾ ਨੇੜਲੇ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਇਕ ਵਿਸ਼ੇਸ਼ ਇਕੱਠ ਦੌਰਾਨ ਕੀਤਾ। ਇਸ ਮੌਕੇ ਆਗੂ ਸ਼ੰਕਰ ਕਟਾਰੀਆ ਨੇ ਪਿੰਡ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਮਨੇਸ ਦੇ ਹੋਣਹਾਰ ਪੁੱਤਰ ਮਰਹੂਮ ਦਿਲਰਾਜ ਸਿੰਘ ਮਨੇਸ (22) ਦੀ ਯਾਦ ਵਿਚ ਜਿੰਮ ਬਣਾਉਣ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਨੂੰ ਸੌਂਪਿਆ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼ੰਕਰ ਕਟਾਰੀਆ ਆਖਿਆ ਕਿ ਦਿਲਰਾਜ ਮਨੇਸ ਬਹੁਤ ਹੀ ਹੋਣਹਾਰ ਤੇ ਉੱਦਮੀ ਨੌਜਵਾਨ ਸੀ ਜਿਸ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਤੇ ਪਿੰਡ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਇਕ ਤੰਦਰੁਸਤ ਤੇ ਸੁਚੱਜੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਨੰਬਰਦਾਰ ਜਗਤਾਰ ਸਿੰਘ ਮਨੇਸ, ਜਸਵਿੰਦਰ ਸਿੰਘ ਮਨੇਸ, ਨੰਬਰਦਾਰ ਜਗਰਾਜ ਸਿੰਘ, ਸੁਖਚੈਨ ਸਿੰਘ, ਬਲਦੇਵ ਸਿੰਘ ਮਨੇਸ, ਗੁਰਅਵਤਾਰ ਸਿੰਘ ਤੇ ਆਗਿਆਪਾਲ ਸਿੰਘ ਮਨੇਸ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸੇਮ ਨਾਲਾ ਗੰਦਗੀ ਨਾਲ ਭਰਿਆ, ਸੜਕ ’ਤੇ ਪਏ ਡੂੰਘੇ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਰਮਨਦੀਪ ਬਜਾਜ ਦੇ ਨਿਵਾਸ ਸਥਾਨ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।