29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲਵਲੀ ਪ੍ਰੋਫੈਸ਼ਨਲ ਤੇ ਚਿਤਕਾਰਾ ਯੂਨੀਵਰਸਿਟੀ ਘਟਨਾਕ੍ਰਮ ਦੀ ਹੋਵੇ ਉੱਚ ਪੱਧਰੀ ਜਾਂਚ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 28 ਸਤੰਬਰ (ਵਰਿੰਦਰ ਮਨਚੰਦਾ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਬੀਤੇ 48 ਘੰਟਿਆਂ ਦਰਮਿਆਨ ਵਾਪਰੇ ਹਿੰਸਕ ਘਟਨਾਕ੍ਰਮ ਤੇ ਹੜਦੁੰਗਬਾਜ਼ੀ ’ਤੇ ਡੂੰਘੀ ਚਿੰਤਾ ’ਤੇ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਆਖਿਆ ਕਿ ਇਨਾਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਦਾ ਜੰਗ ਦੇ ਮੈਦਾਨ ਵਿਚ ਤਬਦੀਲ ਹੋ ਜਾਣਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਤੇ ਸਭਿਆਚਾਰ ’ਤੇ ਇਕ ਗੰਭੀਰ ਸੱਟ ਹੈ। ਉਨ੍ਹਾਂ ਆਖਿਆ ਕਿ ਬੀਤੇ 48 ਘੰਟਿਆਂ ਅੰਦਰ ਯੂਨੀਵਰਸਿਟੀਆਂ ਦੇ ਅੰਦਰ ਤੇ ਬਾਹਰ ਜੋ ਕੁੱਝ ਵਾਪਰਿਆ ਹੈ, ਉਸ ਨੇ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਕੰਵਰ ਚੜ੍ਹਤ ਸਿੰਘ। 29-09-2026
ਮੱਖੂ, 28 ਸਤੰਬਰ (ਵਰਿੰਦਰ ਮਨਚੰਦਾ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਬੀਤੇ 48 ਘੰਟਿਆਂ ਦਰਮਿਆਨ ਵਾਪਰੇ ਹਿੰਸਕ ਘਟਨਾਕ੍ਰਮ ਤੇ ਹੜਦੁੰਗਬਾਜ਼ੀ ’ਤੇ ਡੂੰਘੀ ਚਿੰਤਾ ’ਤੇ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਆਖਿਆ ਕਿ ਇਨਾਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਦਾ ਜੰਗ ਦੇ ਮੈਦਾਨ ਵਿਚ ਤਬਦੀਲ ਹੋ ਜਾਣਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਤੇ ਸਭਿਆਚਾਰ ’ਤੇ ਇਕ ਗੰਭੀਰ ਸੱਟ ਹੈ। ਉਨ੍ਹਾਂ ਆਖਿਆ ਕਿ ਬੀਤੇ 48 ਘੰਟਿਆਂ ਅੰਦਰ ਯੂਨੀਵਰਸਿਟੀਆਂ ਦੇ ਅੰਦਰ ਤੇ ਬਾਹਰ ਜੋ ਕੁੱਝ ਵਾਪਰਿਆ ਹੈ, ਉਸ ਨੇ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਦੀ ਪਵਿੱਤਰ ਧਰਤੀ, ਜਿੱਥੇ ਕਦੇ ਫ਼ਿਰਕੂ ਦੰਗੇ-ਫ਼ਸਾਦ ਨਹੀਂ ਹੋਏ ਉੱਥੇ ਪੜ੍ਹੇ-ਲਿਖੇ ਨੌਜਵਾਨਾਂ ਵਲੋਂ ਅਜਿਹੀ ਹੜਦੁੰਗਬਾਜ਼ੀ ਕਰਨਾ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਇਸ ਪੂਰੇ ਮਾਮਲੇ ਦੀ ਅਸਲ ਅਸਲੀਅਤ ਤੇ ਕਾਰਨਾਂ ਨੂੰ ਸਾਹਮਣੇ ਲਿਆਉਣ ਲਈ ਉੱਚ ਪੱਧਰੀ ਜਾਂਚ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਅਫ਼ਵਾਹਾਂ ਕਿਸ ਨੇ ਅਤੇ ਕਿਸ ਮਕਸਦ ਨਾਲ ਫੈਲਾਈਆਂ ਹਨ ਤਾਂ ਜੋ ਅਸਲ ਗੁਨਾਹਗਾਰ ਬੇਨਕਾਬ ਹੋ ਸਕਣ। ਪੀਰ ਮੁਹੰਮਦ ਅਤੇ ਭਾਈ ਕੰਵਰ ਚੜ੍ਹਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਕਿਸੇ ਵੀ ਨਿਰਦੋਸ਼ ਵਿਦਿਆਰਥੀ ਨਾਲ ਕੋਈ ਧੱਕਾ ਨਹੀਂ ਹੋਣਾ ਚਾਹੀਦਾ ਤੇ ਨਾ ਹੀ ਕਿਸੇ ਵਿਦਿਆਰਥੀ ’ਤੇ ਗਲਤ ਕੇਸ ਦਰਜ ਕੀਤਾ ਜਾਵੇ। ਪ੍ਰਸ਼ਾਸਨ ਤੇ ਪੁਲਿਸ ਨੂੰ ਬਹੁਤ ਹੀ ਬਰੀਕੀ ਨਾਲ ਪੂਰੇ ਮਾਮਲੇ ਦੀ ਤਹਿਕੀਕਾਤ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਵਿਸ਼ਵ ਓਜ਼ੋਨ ਦਿਵਸ ਮੌਕੇ ਰਾਸ਼ਟਰੀ ਸੈਮੀਨਾਰ ਅਗਲੀ ਖ਼ਬਰ ‘‘ ਸਵੱਛਤਾ ਹੀ ਸੇਵਾ 2026’’ ਅਧੀਨ ਡੀਜ਼ਲ ਸ਼ੈੱਡ ਲੁਧਿਆਣਾ ਦੀ ‘‘ਕਬਾੜ ਤੋਂ ਜੁਗਾੜ’’ ਪਹਿਲਕਦਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।