02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਿਸਾਨੀ ਮੁਸ਼ਕਿਲਾਂ ਨੂੰ ਲੈ ਕੇ ਭਾਕਿਯੂ ਕ੍ਰਾਂਤੀਕਾਰੀ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮਹੱਤਵਪੂਰਨ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਗੰਭੀਰ ਸਮੱਸਿਆਵਾਂ, ਖਾਦ ਦੀ ਕਾਲਾਬਾਜ਼ਾਰੀ, ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ਤੇ ਸਰਕਾਰੀ ਨੀਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵਲੋਂ ਵੱਖ-ਵੱਖ ਅਹਿਮ ਮਸਲੇ ਜਿਵੇ ਪਿੰਡ ਭਾਂਗਰ ਤੇ ਸਾਂਦੇ ਹਾਸ਼ਮ ਅਤੇ ਹੋਰਨਾਂ ਇਲਾਕਿਆਂ ਵਿਚ ਖੇਤਾਂ ’ਚੋਂ ਤਾਰਾਂ ਅਤੇ ਮੀਟਰ ਚੋਰੀ ਕਰਨ ਵਾਲੇ ਚੋਰਾਂ ਤੇ ਕਬਾੜੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਜ਼ਿਲ੍ਹਾ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਬਾਰੇ ਮੋਰਚਾ ਖੋਲ੍ਹਣ ਬਾਰੇ ਜਾਣਕਾਰੀ ਦੇਣ ਸਮੇਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 02-10-2026
ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮਹੱਤਵਪੂਰਨ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਗੰਭੀਰ ਸਮੱਸਿਆਵਾਂ, ਖਾਦ ਦੀ ਕਾਲਾਬਾਜ਼ਾਰੀ, ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ਤੇ ਸਰਕਾਰੀ ਨੀਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵਲੋਂ ਵੱਖ-ਵੱਖ ਅਹਿਮ ਮਸਲੇ ਜਿਵੇ ਪਿੰਡ ਭਾਂਗਰ ਤੇ ਸਾਂਦੇ ਹਾਸ਼ਮ ਅਤੇ ਹੋਰਨਾਂ ਇਲਾਕਿਆਂ ਵਿਚ ਖੇਤਾਂ ’ਚੋਂ ਤਾਰਾਂ ਅਤੇ ਮੀਟਰ ਚੋਰੀ ਕਰਨ ਵਾਲੇ ਚੋਰਾਂ ਤੇ ਕਬਾੜੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਯੂਨੀਅਨ ਨੇ ਚੋਰੀ ਦਾ ਮਾਲ ਖ਼ਰੀਦਣ ਵਾਲੇ ਕਬਾੜੀਆਂ ’ਤੇ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸੇ ਤਰ੍ਹਾਂ ਕਿਸਾਨਾਂ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਖਾਦ ਦੀ ਵੱਡੇ ਪੱਧਰ ’ਤੇ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਜਾਵੇ ਤੇ ‘ਗੋਲਡ ਸਚਦੇਵਾ ਟਰੇਡਰਜ਼’ ਤੇ ’ਜੈਸਮੀਨ ਪੈਸਟੀਸਾਈਡ’ ਖ਼ਿਲਾਫ਼ ਸ਼ਿਕਾਇਤਾਂ ਦੇ ਮੱਦੇਨਜ਼ਰ ਇਨ੍ਹਾਂ ਦੇ ਲਾਇਸੰਸ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਰਾਲੀ ਮੁੱਦੇ ’ਤੇ ਕਿਸਾਨਾਂ ਨੂੰ ਧਮਕੀਆਂ ਦੇਣੀਆਂ ਅਤੇ ਪਰਚੇ ਦਰਜ ਕਰਨ ਦੀ ਪ੍ਰਕਿਰਿਆ ਬੰਦ ਕੀਤੀ ਜਾਵੇ ਅਤੇ ਸਰਕਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਏ। ਉਨ੍ਹਾਂ ਅੱਗੇ ਕਿਹਾ ਕਿ ਬਾਸਮਤੀ ਝੋਨੇ ਦੀ ਲੁੱਟ ਰੋਕਣ ਲਈ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਕੀਤੀ ਜਾਵੇ ਤੇ ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ ਤੇ ਜਿਨ੍ਹਾਂ ਖਪਤਕਾਰਾਂ ਦੇ ਮੀਟਰ ਉਤਾਰੇ ਗਏ ਹਨ, ਉਨ੍ਹਾਂ ਨੂੰ ਆਰਜ਼ੀ ਬਿਜਲੀ ਸਪਲਾਈ ਦਿੱਤੀ ਜਾਵੇ। ਆਗੂਆਂ ਨੇ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਬਸਿਡੀ ’ਤੇ ਸੋਲਰ ਸਿਸਟਮ ਦਿੱਤੇ ਜਾਣ, ਕਿਸਾਨਾਂ ਦੀਆਂ ਹੋਰ ਮੰਗਾਂ ਵਿਚ ਦਰਿਆਵਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਹੜ੍ਹਾਂ ਦਾ ਪਾਣੀ ਫ਼ਸਲਾਂ ਨੂੰ ਬਰਬਾਦ ਨਾ ਕਰੇ। ਇਸ ਤੋਂ ਇਲਾਵਾ ਕਿਸਾਨਾਂ ਨਾਲ ਹੋਈਆਂ ਠੱਗੀਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੇ ਨਾਲ ਅਵਤਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਅਲੀਪੁਰ ਸੀਨੀਅਰ ਮੀਤ ਪ੍ਰਧਾਨ, ਬੋਹੜ ਸਿੰਘ ਪੀਰਾ ਆਰਾ ਬਲਾਕ ਪ੍ਰਧਾਨ ਮੱਲਾਂਵਾਲਾ, ਲਖਬੀਰ ਸਿੰਘ ਲਹਿਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਐੱਸ.ਐੱਸ.ਪੀ ਦਫ਼ਤਰ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਜ਼ੀਰਾ-ਮਖੂ ਇਲਾਕੇ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।