02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਅਲੀਪੁਰ ਵਿਖੇ ਫਾਲਤੂ ਪਾਣੀ ਦੇ ਨਿਕਾਸ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਉਲਝਿਆ ਮਸਲਾ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਸੁਲਝਾਇਆ

ਜ਼ੀਰਾ, 1 ਅਕਤੂਬਰ (ਰਜਨੀਸ਼ ਕਥੂਰੀਆ)- ਪਿੰਡ ਅਲੀਪੁਰ ਵਿਖੇ ਕੁਝ ਘਰਾਂ ਦੇ ਫਾਲਤੂ ਪਾਣੀ ਦੇ ਨਿਕਾਸ ਨੂੰ ਲੈ ਕੇ ਸੁੱਚਾ ਸਿੰਘ ਅਤੇ ਬਲਜੀਤ ਸਿੰਘ ਧੜੇ ਵਿਚਾਲੇ ਉਲਝਿਆ ਮਸਲਾ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਧਿਰਾਂ ਦਾ ਆਪਸ ਵਿਚ ਸਮਝੌਤਾ ਕਰਵਾ ਕੇ ਹੱਲ ਕਰਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਵਿਖੇ ਕੁਝ ਸਮੇਂ ਤੋਂ ਪਿੰਡ ਵਾਸੀਆਂ ਦੇ ਇਕ ਧੜੇ ਵਲੋਂ ਆਪਣੇ ਘਰਾਂ ਦੇ ਫਾਲਤੂ ਪਾਣੀ ਦੇ ਨਿਕਾਸ ਲਈ ਸੜਕ ਪੁੱਟ ਕੇ ਪਾਈਪਾਂ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਦਾ ਦੂਸਰੀ ਧਿਰ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ।

ਅਜੀਤ ਡੈਸਕ 02-10-2026
ਜ਼ੀਰਾ, 1 ਅਕਤੂਬਰ (ਰਜਨੀਸ਼ ਕਥੂਰੀਆ)- ਪਿੰਡ ਅਲੀਪੁਰ ਵਿਖੇ ਕੁਝ ਘਰਾਂ ਦੇ ਫਾਲਤੂ ਪਾਣੀ ਦੇ ਨਿਕਾਸ ਨੂੰ ਲੈ ਕੇ ਸੁੱਚਾ ਸਿੰਘ ਅਤੇ ਬਲਜੀਤ ਸਿੰਘ ਧੜੇ ਵਿਚਾਲੇ ਉਲਝਿਆ ਮਸਲਾ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਧਿਰਾਂ ਦਾ ਆਪਸ ਵਿਚ ਸਮਝੌਤਾ ਕਰਵਾ ਕੇ ਹੱਲ ਕਰਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਵਿਖੇ ਕੁਝ ਸਮੇਂ ਤੋਂ ਪਿੰਡ ਵਾਸੀਆਂ ਦੇ ਇਕ ਧੜੇ ਵਲੋਂ ਆਪਣੇ ਘਰਾਂ ਦੇ ਫਾਲਤੂ ਪਾਣੀ ਦੇ ਨਿਕਾਸ ਲਈ ਸੜਕ ਪੁੱਟ ਕੇ ਪਾਈਪਾਂ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਦਾ ਦੂਸਰੀ ਧਿਰ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ। ਮਿਤੀ 11 ਸਤੰਬਰ ਨੂੰ ਇਸ ਮਸਲੇ ਨੂੰ ਲੈ ਕੇ ਪਿੰਡ ਵਿਚ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਸੀ। ਇਸ ਮਸਲੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਦੇ ਖਿਲਾਫ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਪਰਚਾ ਵੀ ਦਰਜ ਕਰ ਦਿੱਤਾ ਸੀ ਜਿਸ ਕਰਕੇ ਪਿੰਡ ਦੇ ਲੋਕਾਂ ਦੇ ਆਪਸੀ ਰਿਸ਼ਤਿਆਂ ਵਿਚ ਕੁੜੱਤਣ ਭਰ ਗਈ ਸੀ ਤੇ ਪਿੰਡ ਦੋ ਧੜਿਆਂ ਵਿਚ ਵੰਡਿਆ ਗਿਆ ਸੀ। ਇਸ ਮਸਲੇ ਸਬੰਧੀ ਜਾਣਕਾਰੀ ਮਿਲਣ ’ਤੇ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਸੁੱਚਾ ਸਿੰਘ ਤੇ ਬਲਜੀਤ ਸਿੰਘ ਧੜੇ ਨਾਲ ਸੰਬੰਧਿਤ ਵਿਅਕਤੀਆਂ ਨਾਲ ਇਕ ਸਾਂਝੀ ਮੀਟਿੰਗ ਕਰਕੇ ਦੋਵਾਂ ਧਿਰਾਂ ਦੀ ਗੱਲਬਾਤ ਸੁਣੀ ਤੇ ਪਾਣੀ ਦੇ ਨਿਕਾਸ ਲਈ ਦੋਵਾਂ ਧਿਰਾਂ ਵਿਚਾਲੇ ਆਪਸੀ ਸਹਿਮਤੀ ਕਰਵਾਉਂਦਿਆਂ ਸਮਝੌਤਾ ਕਰਵਾ ਦਿੱਤਾ ਹੈ ਤੇ ਫਾਲਤੂ ਪਾਣੀ ਦੇ ਨਿਕਾਸ ਲਈ ਪਾਈਪਾਂ ਵੀ ਦਬਵਾ ਦਿੱਤੀਆਂ ਹਨ। ਗੁਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਜਿਨਾਂ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਉਹ ਵੀ ਪੁਲਿਸ ਵਲੋਂ ਖਾਰਜ ਕਰ ਦਿੱਤਾ ਜਾਵੇਗਾ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਛੋਟੇ-ਛੋਟੇ ਮਸਲੇ ਪਿੰਡ ਪੱਧਰ ’ਤੇ ਆਪਸੀ ਸਹਿਮਤੀ ਨਾਲ ਹੱਲ ਕਰਨੇ ਚਾਹੀਦੇ ਹਨ ਤਾਂ ਜੋ ਪਿੰਡਾਂ ਵਿਚ ਭਾਈਚਾਰਕ ਸਾਂਝ ਬਣੀ ਰਹੇ।
ਪਿਛਲੀ ਖ਼ਬਰ ਤਾਰਾਂ ਸਪਾਰਕ ਹੋਣ ਨਾਲ ਕਿਤਾਬਾਂ ਦੀ ਦੁਕਾਨ ਨੂੰ ਲੱਗੀ ਅੱਗ ਆਤਿਸ਼ਬਾਜ਼ੀ ਰੱਖੀ ਹੋਣ ਕਾਰਨ ਮਿੰਟਾਂ-ਸਕਿੰਟਾਂ ’ਚ ਭੜਕੀ ਅ... ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਅੱਗੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।