ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਹਿਮਾਂਸ਼ੂ, ਆਈ.
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਹਿਮਾਂਸ਼ੂ, ਆਈ.ਏ.ਐੱਸ. (ਅੰਡਰ ਟਰੇਨਿੰਗ), ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਨੀਰਜ ਸ਼ਰਮਾ ਅਤੇ ਗੁਰਦੀਪ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੇ ਹੌਟ ਸਪੌਟ ਪਿੰਡਾਂ ਬਾਰੇ ਕੇ, ਮਾਛੀਵਾੜਾ, ਪੀਰ ਇਸਮਾਈਲ ਖ਼ਾਨ ਆਦਿ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਵਲੋਂ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ, ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਨ। ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।