03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

100 ਤੇ 400 ਮੀਟਰ ਦੌੜ ’ਚ ਜਿੱਤੇ ਸੋਨ ਤਗਮੇ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਫਿਰੋਜ਼ਪੁਰ ਦੇ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ 61-70 ਸਾਲ ਉਮਰ ਵਰਗ ਦੀਆਂ 100 ਤੇ 400 ਮੀਟਰ ਦੌੜਾਂ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਗੱਲਬਾਤ ਕਰਦਿਆਂ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ ਸੀ।

ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਫਿਰੋਜ਼ਪੁਰ ਦੇ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ 61-70 ਸਾਲ ਉਮਰ ਵਰਗ ਦੀਆਂ 100 ਤੇ 400 ਮੀਟਰ ਦੌੜਾਂ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਗੱਲਬਾਤ ਕਰਦਿਆਂ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ ਸੀ। ਜ਼ਿਲ੍ਹਾ ਪੱਧਰ ’ਤੇ ਦੋਵੇਂ ਦੌੜਾਂ ਵਿਚ ਪਹਿਲਾ ਸਥਾਨ ਹਾਸਲ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਹੋਣ ਵਾਲੀਆਂ ਪੰਜਾਬ ਰਾਜ ਪੱਧਰੀ ਖੇਡਾਂ ਵਿਚ ਵੀ ਪੂਰੀ ਤਿਆਰੀ ਨਾਲ ਹਿੱਸਾ ਲੈਣਗੇ। ਰਾਕੇਸ਼ ਕੁਮਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੀ ਊਰਜਾ ਨੂੰ ਖੇਡਾਂ ਦੇ ਖੇਤਰ ਵਿਚ ਲਾਉਣ ਦੀ ਅਪੀਲ ਕੀਤੀ। ਰਾਕੇਸ਼ ਕੁਮਾਰ ਦੀ ਇਸ ਪ੍ਰਾਪਤੀ ’ਤੇ ਵੱਖ-ਵੱਖ ਖੇਡ ਐਸੋਸੀਏਸ਼ਨਾਂ, ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਇੰਪੀਰੀਅਲ ਇਮੀਗਰੇਸ਼ਨ ਨੇ 7 ਰਫ਼ਿਊਜ਼ਲਾਂ ਬਾਅਦ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ ਅਗਲੀ ਖ਼ਬਰ ਕਿਹਾ, ਕੀ ਹੁਣ ਪਰਾਲੀ ਦਾ ਧੂੰਆਂ ਪ੍ਰਦੂਸ਼ਣ ਦਾ ਕਾਰਨ ਨਹੀਂ ਬਣੇਗਾ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।