03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਪਿੰਡ ਭੱਟੀਆਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮਮਦੋਟ 2 ਅਕਤੂਬਰ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਨੇੜਲੇ ਪਿੰਡ ਭੱਟੀਆਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਵਿਖੇ ਸ੍ਰੀਮਾਨ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੀ ਰਹਿਨੁਮਾਈ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮਹਾਨ ਧਾਰਮਿਕ ਸਮਾਗਮ ਤੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ 29,30 ਸਤੰਬਰ ਤੇ 1 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਮਿਕ ਸਮਾਗਮ ਹੋਏ।

ਅਜੀਤ ਡੈਸਕ 03-10-2026
ਮਮਦੋਟ 2 ਅਕਤੂਬਰ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਨੇੜਲੇ ਪਿੰਡ ਭੱਟੀਆਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਵਿਖੇ ਸ੍ਰੀਮਾਨ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੀ ਰਹਿਨੁਮਾਈ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮਹਾਨ ਧਾਰਮਿਕ ਸਮਾਗਮ ਤੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ 29,30 ਸਤੰਬਰ ਤੇ 1 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਮਿਕ ਸਮਾਗਮ ਹੋਏ। 29 ਸਤੰਬਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੋਈਆਂ, ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ, ਇੰਟਰਨੈਸ਼ਨਲ ਢਾਡੀ ਜਥਾ ਭਾਈ ਮਨਬੀਰ ਸਿੰਘ ਪਹੁਵਿੰਡ ਤੇ ਭਾਈ ਗੁਰਪ੍ਰੀਤ ਸਿੰਘ ਮਨੀ ਚੰਡੀਗੜ੍ਹ ਵਾਲਿਆਂ ਨੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਪ੍ਰਬੰਧਕਾਂ ਅਨੁਸਾਰ 1 ਅਕਤੂਬਰ ਨੂੰ ਸਵੇਰੇ 6 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।
ਪਿਛਲੀ ਖ਼ਬਰ ਸਿੱਖਿਆ ਵਿਭਾਗ ’ਚ ਸ਼ਾਨਦਾਰ ਤੇ ਬੇਦਾਗ਼ ਸੇਵਾਵਾਂ ਨਿਭਾਅ ਕੇ ਲੈਕਚਰਾਰ ਦਲਜੀਤ ਕੌਰ ਹੋਏ ਸੇਵਾ-ਮੁਕਤ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ- ਦਵਿੰਦਰ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।