03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਹਾਸਿਲ ਕੀਤਾ ਦੂਜਾ ਸਥਾਨ

ਜਲਾਲਾਬਾਦ, 2 ਅਕਤੂਬਰ (ਕਰਨ ਚੁਚਰਾ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਵਿਚ ਮਾਤਾ ਗੁਜਰੀ ਪਬਲਿਕ ਸਕੂਲ, ਚੱਕ ਸੁਹੇਲੇ ਵਾਲਾ ਦੇ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 03-10-2026
ਜਲਾਲਾਬਾਦ, 2 ਅਕਤੂਬਰ (ਕਰਨ ਚੁਚਰਾ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਵਿਚ ਮਾਤਾ ਗੁਜਰੀ ਪਬਲਿਕ ਸਕੂਲ, ਚੱਕ ਸੁਹੇਲੇ ਵਾਲਾ ਦੇ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਪੰਜ ਖਿਡਾਰੀਆਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ, ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਮਾਤਾ ਗੁਜਰੀ ਪਬਲਿਕ ਸਕੂਲ ਵਿਚ ਹਾਕੀ ਸਮੇਤ ਵੱਖ-ਵੱਖ ਖੇਡਾਂ ਨੂੰ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾਂਦਾ ਹੈ ਤੇ ਸਕੂਲ ਵਿਚ ਰਾਸ਼ਟਰੀ ਪੱਧਰ ਦਾ ਹਾਕੀ ਐਸਟਰੋਟਰਫ਼ ਵੀ ਮੌਜੂਦ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ, ਪ੍ਰਬੰਧਕੀ ਕਮੇਟੀ, ਕੋਚ ਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀਆਂ ਸਾਫ਼ਟ ਬਾਲ ਟੀਮਾਂ ਦਾ ‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਗਾਂਧੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।