03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਾਂਗਰਸ ਆਗੂ ਨੇ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ

ਫ਼ਾਜ਼ਿਲਕਾ, 2 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲਗਭਗ 180 ਈ. ਟੀ.

ਸੁਖਵੰਤ ਸਿੰਘ ਬਰਾੜ 03-10-2026
ਫ਼ਾਜ਼ਿਲਕਾ, 2 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲਗਭਗ 180 ਈ.ਟੀ.ਟੀ.ਅਧਿਆਪਕਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਤਨਖ਼ਾਹ ਸਬੰਧੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ’ਤੇ ਚਿੰਤਾ ਪ੍ਰਗਟ ਕਰਦਿਆਂ ਏ.ਆਈ.ਸੀ.ਸੀ. ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਤੁਰੰਤ ਹੱਲ ਕੱਢਿਆ ਜਾਵੇ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਇਹ ਬੇਹੱਦ ਦੁੱਖ ਅਤੇ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨ ਅਧਿਆਪਕਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਸਰਕਾਰ ਦੇ ਦਰਵਾਜ਼ੇ ’ਤੇ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਸਾਡੇ ਬੱਚਿਆਂ ਦਾ ਭਵਿੱਖ ਬਣਾਉਣ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ, ਉਨ੍ਹਾਂ ਦੀਆਂ ਮੰਗਾਂ ਨੂੰ ਸੁਣਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਦੀ ਰਾਜਧਾਨੀ ਚੰਡੀਗੜ੍ਹ ਵਿਚ ਹੀ ਜੇਕਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਨਾਲ ਸਖ਼ਤੀ ਵਾਲਾ ਰਵੱਈਆ ਅਪਣਾਇਆ ਜਾਵੇ ਤਾਂ ਇਹ ਸੂਬੇ ਲਈ ਚਿੰਤਾਜਨਕ ਸਥਿਤੀ ਹੈ। ਸਰਕਾਰ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਇੰਨਾ ਲੰਮਾ ਸੰਘਰਸ਼ ਕਿਉਂ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਟਕਰਾਅ ਦੀ ਬਜਾਏ ਗੱਲਬਾਤ ਦਾ ਰਸਤਾ ਅਪਣਾ ਕੇ ਅਧਿਆਪਕਾਂ ਦੀਆਂ ਸੇਵਾਵਾਂ, ਤਨਖ਼ਾਹਾਂ ਤੇ ਹੋਰ ਲਟਕਦੇ ਮਸਲਿਆਂ ਬਾਰੇ ਸਮਾਂਬੱਧ ਤੇ ਠੋਸ ਫ਼ੈਸਲਾ ਲਵੇ। ਬਰਾੜ ਨੇ ਆਖਿਆ ਕਿ ਜੇਕਰ ਸਰਕਾਰ ਵੱਲੋਂ ਨੌਜਵਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਤਾਂ ਇਹ ਉਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਅਧਿਆਪਕਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਸੂਬੇ ਵਿਚ ਕਾਂਗਰਸ ਸਰਕਾਰ ਬਣਨ ’ਤੇ ਅਜਿਹੇ ਸਾਰੇ ਲੰਬਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਇਮਾਨਦਾਰ ਫੂਡ ਸੇਫਟੀ ਅਫ਼ਸਰ ਦੀ ਮੁਅੱਤਲੀ ’ਤੇ ਸੀਨੀਅਰ ਸਿਟੀਜ਼ਨ ਕੌਂਸਲ ’ਚ ਰੋਸ ਅਗਲੀ ਖ਼ਬਰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਚੇਅਰਮੈਨ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।