ਸਰਕਾਰੀ ਰਿਹਾਇਸ਼ਾਂ ਦੀ ਦੁਰਵਰਤੋਂ ਬਾਰੇ ਸਵਾਲ ਉਠਾ ਕੇ ਖਹਿਰਾ ਨੇ ਜਨਤਾ ਦੀ ਆਵਾਜ਼ ਬੁਲੰਦ ਕੀਤੀ- ਗੋਰਾ ਸੰਧੂ
ਮਮਦੋਟ, 3 ਅਕਤੂਬਰ (ਸੁਖਦੇਵ ਸਿੰਘ ਸੰਗਮ)-ਕਾਂਗਰਸ ਦੇ ਬਲਾਕ ਲੱਖੋ ਕੇ ਬਹਿਰਾਮ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ ਸੰਧੂ ਨੇ ਕਿਹਾ ਕਿ ਭੁਲੱਥ ਤੋਂ ਮੌਜੂਦਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਸਰਕਾਰੀ ਰਿਹਾਇਸ਼ਾਂ ਦੀ ਵਰਤੋਂ ਸਬੰਧੀ ਚੁੱਕੇ ਗਏ ਸਵਾਲ ਪੂਰੀ ਤਰ੍ਹਾਂ ਵਾਜਬ ਹਨ। ਪੰਜਾਬ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਤੇ ਦੁਰਵਰਤੋਂ ਸਬੰਧੀ ਸਵਾਲ ਉਠਾ ਕੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਤੇ ਉਨ੍ਹਾਂ ਦੇ ਇਸ ਕਦਮ ਨੂੰ ਲੈ ਕੇ ਜਿੱਥੇ ਸਮੁੱਚੇ ਸੂਬੇ ਦੇ ਲੋਕ ਉਨ੍ਹਾਂ ਦੀ ਹਮਾਇਤ ਉਤੇ ਆਣ ਖੜ੍ਹੇ ਹਨ ਉੱਥੇ ਹੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਵੀ ਤਿੱਖੇ ਸਵਾਲਾਂ ਦੇ ਘੇਰੇ ’ਚ ਆ ਗਈ ਹੈ।
ਮਮਦੋਟ, 3 ਅਕਤੂਬਰ (ਸੁਖਦੇਵ ਸਿੰਘ ਸੰਗਮ)-ਕਾਂਗਰਸ ਦੇ ਬਲਾਕ ਲੱਖੋ ਕੇ ਬਹਿਰਾਮ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ ਸੰਧੂ ਨੇ ਕਿਹਾ ਕਿ ਭੁਲੱਥ ਤੋਂ ਮੌਜੂਦਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਸਰਕਾਰੀ ਰਿਹਾਇਸ਼ਾਂ ਦੀ ਵਰਤੋਂ ਸਬੰਧੀ ਚੁੱਕੇ ਗਏ ਸਵਾਲ ਪੂਰੀ ਤਰ੍ਹਾਂ ਵਾਜਬ ਹਨ। ਪੰਜਾਬ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਤੇ ਦੁਰਵਰਤੋਂ ਸਬੰਧੀ ਸਵਾਲ ਉਠਾ ਕੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਤੇ ਉਨ੍ਹਾਂ ਦੇ ਇਸ ਕਦਮ ਨੂੰ ਲੈ ਕੇ ਜਿੱਥੇ ਸਮੁੱਚੇ ਸੂਬੇ ਦੇ ਲੋਕ ਉਨ੍ਹਾਂ ਦੀ ਹਮਾਇਤ ਉਤੇ ਆਣ ਖੜ੍ਹੇ ਹਨ ਉੱਥੇ ਹੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਵੀ ਤਿੱਖੇ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸ ਮਾਮਲੇ ਦੌਰਾਨ ਵਿਧਾਇਕ ਖਹਿਰਾ ਦਾ ਸਮਰਥਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਲੱਖੋ ਕਿ ਬਹਿਰਾਮ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ ਨੇ ਕਿਹਾ ਕਿ ਜਿਸ ਤਰ੍ਹਾਂ ਸੂਬੇ ਦੀ ‘ਆਪ’ ਲੀਡਰਸ਼ਿਪ ਆਪਣੀ ਕਾਰਗੁਜ਼ਾਰੀ ਸੁਧਾਰਨ ਦੀ ਬਜਾਏ ਸਵਾਲ ਉਠਾਉਣ ਤੇ ਵਿਧਾਇਕ ਖ਼ਿਲਾਫ਼ ਨਿੱਜੀ ਟਿੱਪਣੀਆਂ ਜਾਂ ਅਪਮਾਨਜਨਕ ਸ਼ਬਦਾਂ ਰਾਹੀ ਨਿਸ਼ਾਨਾ ਬਣਾ ਰਹੀ ਹੈ, ਉਹ ਸਿਆਸੀ ਮਰਿਆਦਾ ਦੇ ਬਿਲਕੁਲ ਵੀ ਅਨੁਕੂਲ ਨਹੀਂ ਹੈ। ਕਾਂਗਰਸ ਆਗੂ ਗੁਰਪ੍ਰੀਤ ਗੋਰਾ ਨੇ ਕਿਹਾ ਕਿ ਖਹਿਰਾ ਵਲੋਂ ਚੁੱਕਿਆ ਗਿਆ ਮੁੱਦਾ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਉਣ ਦਾ ਨਹੀਂ ਸਗੋਂ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਤੇ ਇਸ ਨਾਲ ਜੁੜੇ ਨਿਯਮਾਂ ਦੀ ਪਾਰਦਰਸ਼ਤਾ ਨਾਲ ਸੰਬੰਧਿਤ ਹੈ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਹੀ ਤੱਥ ਜਨਤਾ ਦੇ ਸਾਹਮਣੇ ਰੱਖੇ ਤੇ ਸਥਿਤੀ ਸਪਸ਼ਟ ਕਰੇ। ਉਨਾਂ ਕਿਹਾ ਕਿ ਗਾਇਤਰੀ ਬਿਸ਼ਨੋਈ ਨੂੰ ਵੀ ਸੁਖਪਾਲ ਸਿੰਘ ਖਹਿਰਾ ਲਈ ਮਾੜੀ ਸ਼ਬਦਾਵਲੀ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।