04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਮਾਜ ਸੇਵਾ ਲਈ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਦਾ ਸਨਮਾਨ

ਮੱਲਾਂਵਾਲਾ, 3 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27 ਵੇਂ ਮਹਾਨ ਨਗਰ ਕੀਰਤਨ ਦੌਰਾਨ ਸਮਾਜ ਸੇਵਾ ਤੇ ਲੋਕ ਭਲਾਈ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋ ਕੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦੇ ਸਬੰਧ ਵਿੱਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਭਲਾਈ ਟਰੱਸਟ ਵਲੋਂ ਇਹ ਸਨਮਾਨ ਦਿੱਤਾ ਗਿਆ।

ਅਜੀਤ ਡੈਸਕ 04-10-2026
ਮੱਲਾਂਵਾਲਾ, 3 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27 ਵੇਂ ਮਹਾਨ ਨਗਰ ਕੀਰਤਨ ਦੌਰਾਨ ਸਮਾਜ ਸੇਵਾ ਤੇ ਲੋਕ ਭਲਾਈ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋ ਕੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦੇ ਸਬੰਧ ਵਿੱਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਭਲਾਈ ਟਰੱਸਟ ਵਲੋਂ ਇਹ ਸਨਮਾਨ ਦਿੱਤਾ ਗਿਆ। ਇਸ ਮੌਕੇ ਟਰੱਸਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਵਿਚ ਟਰੱਸਟ ਦੇ ਚੇਅਰਮੈਨ ਸਾਲਵਿੰਦਰ ਸਿੰਘ ਸਿੰਦੂ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਭਲਾਈ ਟਰੱਸਟ ਚੰਡੀਗੜ੍ਹ, ਸਾਬਕਾ ਸਰਪੰਚ ਵਿਰਸਾ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਚੰਨਣ ਸਿੰਘ ਨਿਹੰਗ, ਬਚਨ ਸਿੰਘ ਪ੍ਰਧਾਨ, ਹੀਰਾ ਸਿੰਘ ਫੌਜੀ, ਬਲਵੀਰ ਸਿੰਘ ਅਕਾਲੀਆਂ, ਬਾਬਾ ਗੁਰਨਾਮ ਸਿੰਘ ਝਾਲ ਵਾਲੇ, ਬਾਬਾ ਸਤਨਾਮ ਸਿੰਘ ਕੈਨੇਡਾ ਵਾਲੇ, ਸੁਖਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਤਹਿਗੜ੍ਹ ਸਭਰਾ ਨੂੰ ਨੈਸ਼ਨਲ ਹਾਈਵੇ 54 ਨਾਲ ਜੋੜਨ ਵਾਲੀ ਸੜਕ ਕਈ ਥਾਵਾਂ ਤੋਂ ਟੁੱਟੀ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਨਸ਼ਿਆਂ ਦੀ ਦਲਦਲ ’ਚੋਂ ਨੌਜਵਾਨੀ ਨੂੰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ : ਗੁਰਚਰਨ ਸਿੰਘ ਸੰਘਾ ਮਾਪਿਆਂ ਤੇ ਸਮਾਜ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।