05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ’ਚ ਮਹੀਨਾਵਾਰ ਰਾਸ਼ਨ ਵੰਡ ਸਮਾਗਮ

ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)- ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਚ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਆਹੂਜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਅਜੀਤ ਡੈਸਕ 05-10-2026
ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)- ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਚ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਆਹੂਜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਰਾਧਾ-ਕ੍ਰਿਸ਼ਨ ਦੀ ਪੂਜਾ-ਅਰਚਨਾ ਅਤੇ ਆਰਤੀ ਨਾਲ ਹੋਈ। ਇਸ ਦੌਰਾਨ ਅਸ਼ੋਕ ਕੁਮਾਰ ਗੁੰਬਰ, ਸੇਵਾਮੁਕਤ ਦੂਰਸੰਚਾਰ ਵਿਭਾਗ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਰਾਸ਼ਨ ਵੰਡ ਵਿਚ ਸਰਗਰਮ ਸਹਿਯੋਗ ਦਿੱਤਾ। ਇਸ ਮੌਕੇ ਸੂਰਿਆ ਸੁਰਭੀ ਸੰਗੀਤ ਕਲਾ ਕੇਂਦਰ ਮਾਧਵ ਨਗਰੀ ਫਾਜ਼ਿਲਕਾ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਮਧੁਰ ਭਜਨਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦਾ ਸੰਚਾਲਨ ਸੰਗੀਤਕਾਰ ਰਵੀ ਸ਼ਰਮਾ ਨੇ ਕੀਤਾ। ਸਮਾਗਮ ਵਿਚ ਮੰਦਰ ਕਮੇਟੀ ਦੇ ਮਹਾਮੰਤਰੀ ਅਸ਼ਵਨੀ ਕੁਮਾਰ ਗਰੋਵਰ, ਅਸ਼ੋਕ ਕੁਮਾਰ ਸੁਖੀਜਾ, ਹਰੀਕਿਸ਼ਨ ਭਾਟੀਆ, ਪ੍ਰਵੇਸ਼ ਬਡੇਰਾ, ਰਮਨ ਪਾਹਵਾ, ਅਸ਼ੋਕ ਨਾਗਪਾਲ, ਹਰੀਸ਼ ਮੁੰਜਾਲ, ਡਾ. ਵੀਰਿੰਦਰ ਜੁਨੇਜਾ, ਸਤੀਸ਼ ਧੁੜੀਆ ਸਮੇਤ ਹੋਰ ਸ਼ਰਧਾਲੂ ਹਾਜ਼ਰ ਰਹੇ।
ਪਿਛਲੀ ਖ਼ਬਰ ਸਰਬਾਂਗੀ ਲੇਖਕ ਕੇ.ਐਲ. ਗਰਗ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਪੰਚ ਬਲਵਿੰਦਰ ਸਿੰਘ ਜੋਸਨ ਅਤੇ ਪਿੰਡ ਵਾਸੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਦਹੀਯਾ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।