05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਫਾਈਬਰੋਸਕੈਨ ਅਤੇ ਬੀ.ਐੱਮ.ਡੀ. ਟੈੱਸਟ ਦੀ ਸਹੂਲਤ ਰਹੀ ਉਪਲਬਧ

ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ਼ਹਿਰ ਵਾਸੀਆਂ ਅਤੇ ਆਸ ਪਾਸ ਇਲਾਕਿਆਂ ਦੇ ਲੋਕਾਂ ਨੂੰ ਘੱਟ ਖਰਚੇ ਅਤੇ ਵਧੀਆ ਇਲਾਜ ਦੇਣ ਵਾਲੇ ਬੰਗੜ ਹਸਪਤਾਲ, ਜ਼ੀਰਾ ਗੇਟ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ 200 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਸਿਹਤ ਸਮੱਸਿਆਵਾਂ ਸਬੰਧੀ ਲੋੜੀਂਦੀ ਸਲਾਹ ਵੀ ਦਿੱਤੀ ਗਈ।

ਐੱਮ.ਡੀ ਬਲਜੀਤ ਕੌਰ ਬੰਗੜ। ਅਜੀਤ ਤਸਵੀਰ 05-10-2026
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ਼ਹਿਰ ਵਾਸੀਆਂ ਅਤੇ ਆਸ ਪਾਸ ਇਲਾਕਿਆਂ ਦੇ ਲੋਕਾਂ ਨੂੰ ਘੱਟ ਖਰਚੇ ਅਤੇ ਵਧੀਆ ਇਲਾਜ ਦੇਣ ਵਾਲੇ ਬੰਗੜ ਹਸਪਤਾਲ, ਜ਼ੀਰਾ ਗੇਟ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ 200 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਸਿਹਤ ਸਮੱਸਿਆਵਾਂ ਸਬੰਧੀ ਲੋੜੀਂਦੀ ਸਲਾਹ ਵੀ ਦਿੱਤੀ ਗਈ। ਕੈਂਪ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਸ਼ੇਸ਼ ਤੌਰ ’ਤੇ ਕੈਂਪ ਵਿਚ ਸ਼ਿਰਕਤ ਕਰਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਬੰਗੜ ਹਸਪਤਾਲ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਕੈਂਪ ਵਿਚ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਸਾਬਕਾ ਪ੍ਰਧਾਨ ਰੋਹਿਤ ਕੁਮਾਰ ਰਿੰਕੂ ਗਰੋਵਰ, ਸਖਵਿਦੰਰ ਸਿੰਘ ਅਟਾਰੀ ਅਤੇ ਪਰਮਿੰਦਰ ਹਾਂਡਾ ਸਮੇਤ ਹੋਰ ਪਤਵੰਤੇ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਓ.ਪੀ.ਡੀ. ਜਾਂਚ ਦੇ ਨਾਲ-ਨਾਲ ਫਾਈਬ੍ਰੋ ਸਕੈਨ ਅਤੇ ਬੀ.ਐੱਮ.ਡੀ ਟੈੱਸਟ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ। ਡਾਕਟਰਾਂ ਅਤੇ ਮੈਡੀਕਲ ਸਟਾਫ਼ ਵਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖ਼ੁਰਾਕ, ਜੀਵਨਸ਼ੈਲੀ ਅਤੇ ਲੋੜੀਂਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਹਸਪਤਾਲ ਦੇ ਐੱਮ.ਡੀ ਬਲਜੀਤ ਕੌਰ ਬੰਗੜ ਨੇ ਦੱਸਿਆ ਕਿ ਅਜਿਹੇ ਮੁਫ਼ਤ ਸਿਹਤ ਕੈਂਪ ਲਗਾਉਣ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਆਪਣੇ ਸਿਹਤ ਸਬੰਧੀ ਟੈੱਸਟ ਕਰਵਾਉਣ ਲਈ ਜਾਗਰੂਕ ਕਰਨਾ ਅਤੇ ਬਿਮਾਰੀਆਂ ਦੀ ਮੁੱਢਲੇ ਪੱਧਰ ’ਤੇ ਪਛਾਣ ਕਰਨਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਰੁਝੇਵਿਆਂ ਜਾਂ ਆਰਥਿਕ ਕਾਰਨਾਂ ਕਰਕੇ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਨਹੀਂ ਕਰਵਾ ਪਾਉਂਦੇ, ਇਸ ਲਈ ਅਜਿਹੇ ਕੈਂਪ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੁੰਦੇ ਹਨ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਸਿਹਤ ਪ੍ਰਤੀ ਲੋਕਾਂ ਦੀ ਵੱਧ ਰਹੀ ਜਾਗਰੂਕਤਾ ਨੂੰ ਵੀ ਦਰਸਾਇਆ। ਮਰੀਜ਼ਾਂ ਨੇ ਮੁਫ਼ਤ ਜਾਂਚ ਅਤੇ ਮਾਹਿਰ ਡਾਕਟਰਾਂ ਵਲੋਂ ਦਿੱਤੀ ਸਿਹਤ ਸਲਾਹ ਲਈ ਹਸਪਤਾਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਕੈਂਪ ਦੀ ਸਫਲਤਾ ’ਤੇ ਬੰਗੜ ਹਸਪਤਾਲ ਦੀ ਸਮੁੱਚੀ ਟੀਮ ਵਲੋਂ ਕੈਂਪ ਵਿਚ ਪਹੁੰਚੇ ਸਾਰੇ ਮਹਿਮਾਨਾਂ, ਮਰੀਜ਼ਾਂ, ਮੈਡੀਕਲ ਸਟਾਫ਼ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਫੂਡ ਸਪਲਾਈ ਦਫਤਰ ਦੇ ਕੋਲੋਂ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਜ਼ੀਰਾ ਟੇਬਲ ਟੈਨਿਸ ਕਲੱਬ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜਿੱਤੇ 6 ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।