06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੰਗਾਂ ਨੂੰ ਲੈ ਕੇ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 5 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 06-10-2026
ਗੁਰੂਹਰਸਹਾਏ, 5 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ 8 ਫ਼ੀਸਦੀ ਡੀ.ਏ. ਜਾਰੀ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੈਨਸ਼ਨਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਸ਼ੇਰਾ ਰਾਮ ਜੋਸਨ ਨੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਪੈਨਸ਼ਨਰਾਂ ਦੀ ਰੈਲੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪੈਨਸ਼ਨਰ ਆਗੂ ਪ੍ਰੀਤਮ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਸੋਢੀ ਤੇ ਛਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਮੌਕੇ ਹਾਕਮ ਚੰਦ, ਕਰਨੈਲ ਸਿੰਘ, ਅਨਿਲ ਕੁਮਾਰ, ਸੁਨੀਲ ਕੁਮਾਰ, ਵਿਜੇ ਕੁਮਾਰ, ਮੁਲਖ ਰਾਜ, ਓਮ ਪ੍ਰਕਾਸ਼, ਰਜਿੰਦਰ ਕੁਮਾਰ, ਫਕੀਰ ਚੰਦ, ਮੋਹਨ ਲਾਲ ਮੰਡੋਰਾ, ਮਹਿੰਦਰ ਪਾਲ ਸਿੰਘ, ਕੇਹਰ ਸਿੰਘ, ਕੇਵਲ ਕ੍ਰਿਸ਼ਨ, ਸੋਹਣ ਲਾਲ ਬੱਬਰ, ਗੱਜਣ ਸਿੰਘ, ਪ੍ਰੀਤਮ ਸਿੰਘ, ਮਨਜੀਤ ਪਾਲ ਸਿੰਘ, ਜਨਕ ਰਾਜ, ਬਖਸ਼ੀਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਪਿੰਡਾਂ ’ਚ ਔਰਤਾਂ ਦੀ ਟਾਸਕ ਫੋਰਸ ਬਣਾਈ ਜਾਵੇਗੀ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਮੱਲਾਂਵਾਲਾ ਦੇ ਪਿੰਡ ਆਸਿਫ਼ ਵਾਲਾ ’ਚ ਸਾਬਕਾ ਬਲਾਕ ਸੰਮਤੀ ਚੇਅਰਮੈਨ ਦੇ ਪੁੱਤਰ ਸਮੇਤ 39 ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।