07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਨਿਕਲਿਆ ਪਟਨਾ ਦਾ ਸੰਤੋਸ਼ ਸ਼ਾਹੀ

ਜ਼ੀਰਾ, 6 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਦੇਸ਼ ਭਰ ਵਿਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਅਮਨ-ਸ਼ਾਂਤੀ ਦਾ ਸੁਨੇਹਾ ਫੈਲਾਉਣ ਦੇ ਮਕਸਦ ਨਾਲ ਨਿਕਲਿਆ ਪਟਨਾ ਬਿਹਾਰ ਦਾ ਵਸਨੀਕ ਸੰਤੋਸ਼ ਸ਼ਾਹੀ ਅੱਜ ਆਪਣੀ ਭਾਰਤ ਯਾਤਰਾ ਦੌਰਾਨ ਜ਼ੀਰਾ ਪਹੁੰਚਿਆ। ਸਥਾਨਕ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਸ਼ ਸ਼ਾਹੀ ਨੇ ਆਪਣੀ ਯਾਤਰਾ ਦੇ ਤਜਰਬੇ ਸਾਂਝੇ ਕੀਤੇ।

ਜ਼ੀਰਾ ਵਿਖੇ ਪਹੁੰਚੇ ਸੰਤੋਸ਼ ਸ਼ਾਹੀ ਦਾ ਸਨਮਾਨ ਕਰਦੇ ਹੋਏ ਬੂਟਾ ਸਿੰਘ ਮੱਲੀ, ਬਲਵਿੰਦਰ ਸਿੰਘ ਮੱਲੀ ਅਤੇ ਹੋਰ ਪ੍ਰਬੰਧਕ। ਤਸਵੀਰ-ਪ੍ਰਤਾਪ ਸਿੰਘ ਹੀਰਾ 07-10-2026
ਜ਼ੀਰਾ, 6 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਦੇਸ਼ ਭਰ ਵਿਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਅਮਨ-ਸ਼ਾਂਤੀ ਦਾ ਸੁਨੇਹਾ ਫੈਲਾਉਣ ਦੇ ਮਕਸਦ ਨਾਲ ਨਿਕਲਿਆ ਪਟਨਾ ਬਿਹਾਰ ਦਾ ਵਸਨੀਕ ਸੰਤੋਸ਼ ਸ਼ਾਹੀ ਅੱਜ ਆਪਣੀ ਭਾਰਤ ਯਾਤਰਾ ਦੌਰਾਨ ਜ਼ੀਰਾ ਪਹੁੰਚਿਆ। ਸਥਾਨਕ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਸ਼ ਸ਼ਾਹੀ ਨੇ ਆਪਣੀ ਯਾਤਰਾ ਦੇ ਤਜਰਬੇ ਸਾਂਝੇ ਕੀਤੇ। ਸੰਤੋਸ਼ ਸ਼ਾਹੀ ਨੇ ਦੱਸਿਆ ਕਿ ਉਸ ਨੇ ਇਹ ਯਾਤਰਾ ਸਤੰਬਰ 2025 ਵਿਚ ਪਟਨਾ ਸਾਹਿਬ ਤੋਂ ਸ਼ੁਰੂ ਕੀਤੀ ਸੀ। ਹੁਣ ਤੱਕ ਉਹ ਦੇਸ਼ ਦੇ 23 ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਪੈਦਲ ਅਤੇ ਲਿਫਟ ਲੈ ਕੇ ਸਫ਼ਰ ਤੈਅ ਕਰ ਚੁੱਕਾ ਹੈ। ਉਸ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੇ ਲੋਕਾਂ ਨੂੰ ਇਕ ਸੂਤਰ ਵਿਚ ਪਰੋਣਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਹ ਯਾਤਰਾ ਅਗਲੇ ਸਾਲ ਫਰਵਰੀ ਮਹੀਨੇ ਪਟਨਾ ਵਿਖੇ ਹੀ ਸਮਾਪਤ ਹੋਵੇਗੀ। ਪੰਜਾਬ ਦੇ ਆਪਣੇ ਤਜਰਬੇ ਬਾਰੇ ਬੋਲਦਿਆਂ ਸੰਤੋਸ਼ ਸ਼ਾਹੀ ਨੇ ਕਿਹਾ ਕਿ ਪੰਜਾਬ ਆਉਣ ਤੋਂ ਪਹਿਲਾਂ ਕਈ ਲੋਕਾਂ ਵਲੋਂ ਉਸ ਦੇ ਮਨ ਵਿਚ ਡਰ ਪੈਦਾ ਕੀਤਾ ਗਿਆ ਸੀ, ਪ੍ਰੰਤੂ ਪੰਜਾਬ ਦੀ ਪਵਿੱਤਰ ਧਰਤੀ ’ਤੇ ਕਦਮ ਰੱਖਦਿਆਂ ਹੀ ਉਸ ਦੀ ਸੋਚ ਪੂਰੀ ਤਰ੍ਹਾਂ ਬਦਲ ਗਈ। ਉਸ ਨੇ ਕਿਹਾ ਕਿ ਪੂਰੇ ਦੇਸ਼ ਵਿਚੋਂ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿੱਥੇ ਕਿਸੇ ਵੀ ਮੁਸਾਫ਼ਰ ਨੂੰ ਨਾ ਰਾਤ ਰਹਿਣ ਦਾ ਕੋਈ ਫ਼ਿਕਰ ਹੁੰਦਾ ਹੈ ਅਤੇ ਨਾ ਹੀ ਰੋਟੀ-ਪਾਣੀ ਦਾ। ਗੁਰੂ ਘਰਾਂ ਵਿਚ ਬਿਨਾਂ ਕਿਸੇ ਜਾਤ-ਪਾਤ, ਰੰਗ-ਨਸਲ ਜਾਂ ਧਰਮ ਦੇ ਭੇਦਭਾਵ ਤੋਂ ਹਰ ਲੋੜਵੰਦ ਨੂੰ ਛੱਤ ਅਤੇ ਗੁਰੂ ਕਾ ਲੰਗਰ ਨਸੀਬ ਹੁੰਦਾ ਹੈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਤੋਸ਼ ਸ਼ਾਹੀ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਉਸ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੂਟਾ ਸਿੰਘ ਮੱਲੀ, ਬਲਵਿੰਦਰ ਸਿੰਘ ਮੱਲੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਹਰਪ੍ਰੀਤ ਹੀਰੋ ਨੇ ਫ਼ਤਹਿਗੜ੍ਹ ਸਭਰਾਂ ਤੋਂ ਸ਼ੁਰੂ ਕੀਤੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਅਗਲੀ ਖ਼ਬਰ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਦੇਵ ਸਮਾਜ ਕਾਲਜ ਵਿਖੇ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਵਿਦਿਆਰਥਣਾਂ ਨੂੰ ਸੱਚ, ਅਹਿੰਸਾ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।