08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਰ ਮੈਨੂਫੈਕਚਰਿੰਗ ਯੂਨਿਟਾਂ ਦੀ ਵਿਸ਼ੇਸ਼ ਜਾਂਚ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 4 ਇੰਪਰੂਵਮੈਂਟ ਨੋਟਿਸ ਜਾਰੀ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰੀ ਅਤੇ ਸੁਰੱਖਿਅਤ ਖ਼ੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਦੀਆਂ ਟੀਮਾਂ ਵਲ਼ੋਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੇ ਅਦਾਰਿਆਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਫੂਡ ਸੇਫ਼ਟੀ ਟੀਮ ਫ਼ਿਰੋਜ਼ਪੁਰ ਵਲ਼ੋਂ ਫ਼ਿਰੋਜ਼ਪੁਰ ਸ਼ਹਿਰ ਤੇ ਜ਼ੀਰਾ ਖੇਤਰ ਵਿਚ ਚਾਰ ਮੈਨੂਫੈਕਚਰਿੰਗ ਯੂਨਿਟਾਂ ਦੀ ਜਾਂਚ ਕੀਤੀ ਗਈ।

ਫੂਡ ਸੇਫ਼ਟੀ ਟੀਮ ਵਲ਼ੋਂ ਮੈਨੂਫੈਕਚਰਿੰਗ ਯੂਨਿਟਾਂ ਦੀ ਵਿਸ਼ੇਸ਼ ਜਾਂਚ ਕੀਤੇ ਜਾਣ ਸਮੇਂ ਦੀ ਤਸਵੀਰ। ਅਜੀਤ ਤਸਵੀਰ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰੀ ਅਤੇ ਸੁਰੱਖਿਅਤ ਖ਼ੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਦੀਆਂ ਟੀਮਾਂ ਵਲ਼ੋਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੇ ਅਦਾਰਿਆਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਫੂਡ ਸੇਫ਼ਟੀ ਟੀਮ ਫ਼ਿਰੋਜ਼ਪੁਰ ਵਲ਼ੋਂ ਫ਼ਿਰੋਜ਼ਪੁਰ ਸ਼ਹਿਰ ਤੇ ਜ਼ੀਰਾ ਖੇਤਰ ਵਿਚ ਚਾਰ ਮੈਨੂਫੈਕਚਰਿੰਗ ਯੂਨਿਟਾਂ ਦੀ ਜਾਂਚ ਕੀਤੀ ਗਈ। ਇਹ ਜਾਂਚ ਡਾ.ਸੁਖਬੀਰ ਕੌਰ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿਚ ਫੂਡ ਸੇਫ਼ਟੀ ਅਫ਼ਸਰ ਸਾਕਸ਼ੀ ਖੋਸਲਾ ਤੇ ਲਵਦੀਪ ਸਿੰਘ ਸ਼ਾਮਲ ਸਨ। ਟੀਮ ਵਲ਼ੋਂ ਵੱਖ-ਵੱਖ ਮੈਨੂਫੈਕਚਰਿੰਗ ਯੂਨਿਟਾਂ ਵਿਚ ਪਹੁੰਚ ਕੇ ਉੱਥੇ ਖਾਣ-ਪੀਣ ਵਾਲੀਆਂ ਵਸਤਾਂ ਦੀ ਤਿਆਰੀ, ਸਟੋਰੇਜ, ਸਫ਼ਾਈ, ਕਰਮਚਾਰੀਆਂ ਦੀ ਸਿਹਤ ਤੇ ਹੋਰ ਲੋੜੀਂਦੇ ਫੂਡ ਸੇਫ਼ਟੀ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਣਕਾਰੀ ਅਨੁਸਾਰ ਜਾਂਚ ਦੌਰਾਨ ਵਿਭਾਗੀ ਮਾਪਦੰਡਾਂ ਅਨੁਸਾਰ ਲੋੜੀਂਦੇ ਸੁਧਾਰਾਂ ਲਈ ਚਾਰ ਇੰਪਰੂਵਮੈਂਟ ਨੋਟਿਸ ਵੀ ਜਾਰੀ ਕੀਤੇ ਗਏ ਹਨ। ਵਿਭਾਗ ਵਲ਼ੋਂ ਸਬੰਧਿਤ ਫੂਡ ਬਿਜ਼ਨਸ ਓਪਰੇਟਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਨੋਟਿਸ ਵਿਚ ਦਰਸਾਈਆਂ ਕਮੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਦੂਰ ਕਰਕੇ ਫੂਡ ਸੇਫ਼ਟੀ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਫੂਡ ਸੇਫ਼ਟੀ ਟੀਮ ਵਲ਼ੋਂ ਇਲਾਕੇ ਦੇ ਸਮੂਹ ਫੂਡ ਬਿਜ਼ਨਸ ਓਪਰੇਟਰਾਂ ਨੂੰ ਉਚਿੱਤ ਸਫ਼ਾਈ ਬਣਾਈ ਰੱਖਣ ਦੀ ਹਦਾਇਤ ਕੀਤੀ ਗਈ ਹੈ, ਇਸ ਦੇ ਨਾਲ ਹੀ ਯੂਨਿਟਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਨਿਯਮਤ ਮੈਡੀਕਲ ਚੈੱਕਅਪ ਕਰਵਾਉਣ, ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਪੈਸਟ ਕੰਟਰੋਲ ਕਰਵਾਉਣ ਤੇ ਵਰਤੇ ਜਾ ਰਹੇ ਪਾਣੀ ਦੀ ਵਾਟਰ ਟੈਸਟਿੰਗ ਰਿਪੋਰਟ ਉਪਲਬਧ ਰੱਖਣ ਲਈ ਵੀ ਕਿਹਾ ਗਿਆ। ਵਿਭਾਗੀ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੇ ਹਰ ਅਦਾਰੇ ਲਈ ਸਫ਼ਾਈ ਅਤੇ ਸੁਰੱਖਿਆ ਦੇ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫੂਡ ਬਿਜ਼ਨਸ ਓਪਰੇਟਰਾਂ ਨੂੰ ਆਪਣੇ ਯੂਨਿਟਾਂ ਵਿਚ ਸਫ਼ਾਈ, ਸਟੋਰੇਜ ਅਤੇ ਹਾਈਜੀਨ ਸਬੰਧੀ ਨਿਯਮਾਂ ਦੀ ਲਗਾਤਾਰ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਲੱਖੋ ਕੇ ਬਹਿਰਾਮ ਥਾਣੇ ਅੱਗੇ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਧਰਨਾ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।