09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ’ਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ-ਧਾਲੀਵਾਲ

ਖੋਸਾ ਦਲ ਸਿੰਘ, 8 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਰਾੜ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਜ਼ਿਲ੍ਹਾ ਸਰਪ੍ਰਸਤ ਬਲਜਿੰਦਰ ਸਿੰਘ ਮਖੂ, ਜਥੇਬੰਦਕ ਸਕੱਤਰ ਪੰਜਾਬ ਹਰਸੇਵਕ ਸਿੰਘ ਸਾਧੂਵਾਲਾ ਨੇ ਸਾਂਝੇ ਤੌਰ ’ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਮੁਲਾਜ਼ਮਾਂ ਨੂੰ ਸੜਕਾਂ ’ਤੇ ਸੰਘਰਸ਼ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਲਗਾਤਾਰ ਪਿਛਲੇ 6 ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ।

ਅਜੀਤ ਡੈਸਕ 09-10-2026
ਖੋਸਾ ਦਲ ਸਿੰਘ, 8 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਰਾੜ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਜ਼ਿਲ੍ਹਾ ਸਰਪ੍ਰਸਤ ਬਲਜਿੰਦਰ ਸਿੰਘ ਮਖੂ, ਜਥੇਬੰਦਕ ਸਕੱਤਰ ਪੰਜਾਬ ਹਰਸੇਵਕ ਸਿੰਘ ਸਾਧੂਵਾਲਾ ਨੇ ਸਾਂਝੇ ਤੌਰ ’ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਮੁਲਾਜ਼ਮਾਂ ਨੂੰ ਸੜਕਾਂ ’ਤੇ ਸੰਘਰਸ਼ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਲਗਾਤਾਰ ਪਿਛਲੇ 6 ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀ ਮੁੱਖ ਮੰਤਰੀ ਵਲੋਂ ਮੁਲਾਜ਼ਮ ਆਗੂਆਂ ਨਾਲ ਇਕ ਮੀਟਿੰਗ ਵੀ ਕੀਤੀ ਗਈ ਸੀ ਜਿਸ ਵਿਚ ਇਹ ਵਾਅਦਾ ਕੀਤਾ ਗਿਆ ਸੀ ਕਿ ਅਕਤੂਬਰ ਦੇ ਪਹਿਲੇ ਹਫਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਇਕ ਮੀਟਿੰਗ ਕੀਤੀ ਜਾਏਗੀ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਪਹਿਲਾ ਹਫਤਾ ਬੀਤ ਜਾਣ ’ਤੇ ਵੀ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਦੇ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸਾਂਝਾ ਮੁਲਾਜ਼ਮ ਮੰਚ ਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਇਕ ਵਿਸ਼ਾਲ ਮਹਾਂ ਰੋਸ ਰੈਲੀ ਕੀਤੀ ਜਾਏਗੀ। ਇਸ ਮਹਾਂ ਰੋਸ ਰੈਲੀ ਵਿਚ ਮੁਲਾਜ਼ਮਾਂ ਵਲੋਂ ਵੱਡਾ ਇਕੱਠ ਕਰਕੇ ਪਿਛਲੇ ਸਾਰੇ ਰਿਕਾਰਡ ਤੋੜੇ ਜਾਣਗੇ। ਮਾਸਟਰ ਕੇਡਰ ਯੂਨੀਅਨ ਵਲੋਂ ਵੱਡੀ ਗਿਣਤੀ ਵਿੱਚ 10 ਅਕਤੂਬਰ ਦੀ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੌਕੇ ਨਿਰਵੈਰ ਸਿੰਘ, ਗਗਨਦੀਪ ਸਿੰਘ, ਜਸਪਾਲ ਸਿੰਘ, ਪ੍ਰਵੀਨ ਕੁਮਾਰ, ਬਲਵਿੰਦਰ ਸਿੰਘ ਪੰਡੋਰੀ, ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਧਰਮਿੰਦਰ ਸਿੰਘ ਫਰੀਦਕੋਟ, ਨਰਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ ਸਿੰਘ ਮੋਗਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਪ੍ਰੇਸ਼ਨ ‘ਗੈਂਗਸਟਰਾਂ ’ਤੇ ਵਾਰ’ ਤਹਿਤ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ ਫਿਰੌਤੀ ਲਈ ਜਾਨਲੇਵਾ ਹਮਲੇ ਦੇ ਮਾਮਲੇ ’ਚ ਇ... ਅਗਲੀ ਖ਼ਬਰ ਪਿੰਡ ਮੱਲੋਕੇ ਟੀ.ਬੀ. ਮੁਕਤ ਹੋਣ ਕਾਰਨ ਗ੍ਰਾਮ ਪੰਚਾਇਤ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।