12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 10 ਅਕਤੂਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਬੱਬੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੋਈਆਂ ਵਾਲਾ, ਹਾਲ ਵਾਸੀ ਛੀਨਾ ਫਾਰਮ ਤਲਵੰਡੀ ਭਾਈ ਵਜੋਂ ਹੋਈ ਹੈ।

ਅਜੀਤ ਡੈਸਕ 11-10-2026
ਤਲਵੰਡੀ ਭਾਈ, 10 ਅਕਤੂਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਬੱਬੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੋਈਆਂ ਵਾਲਾ, ਹਾਲ ਵਾਸੀ ਛੀਨਾ ਫਾਰਮ ਤਲਵੰਡੀ ਭਾਈ ਵਜੋਂ ਹੋਈ ਹੈ। ਪੁਲਿਸ ਵਲੋਂ ਦਰਜ ਕੀਤੇ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਕਰਮਿੱਤੀ ਗੇਟ ਨੇੜੇ ਇਕ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਕਤ ਵਿਅਕਤੀ ਕਥਿਤ ਤੌਰ ’ਤੇ ਹੈਰੋਇਨ ਦੀ ਵਿਕਰੀ ਵਿਚ ਸ਼ਾਮਲ ਹੈ ਤੇ ਕਰਮਿੱਤੀ ਤੋਂ ਤਲਵੰਡੀ ਭਾਈ ਨੂੰ ਜਾਂਦੀ ਲਿੰਕ ਸੜਕ ’ਤੇ ਖੜ੍ਹਾ ਹੈ। ਪੁਲਿਸ ਅਨੁਸਾਰ ਇਸ ਸੂਚਨਾ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਗਈ ਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਆਈ.ਜੀ., ਐੱਸ.ਐੱਸ.ਪੀ. ਅਤੇ ਏ.ਡੀ.ਸੀ. ਵਿਕਾਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਦਾ... ਅਗਲੀ ਖ਼ਬਰ ਮਿਲਾਵਟਖੋਰਾਂ ਤੇ ਭ੍ਰਿਸ਼ਟ ਤੰਤਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਇਮਾਨਦਾਰ ਅਫ਼ਸਰ ਅਭਿਨਵ ਖੋਸਲਾ ਦੀ ਫ਼ਿਰੋਜ਼ਪੁਰ ਵਾਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।