11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਡਾਂ ਵਤਨ ਪੰਜਾਬ ਤਹਿਤ ਫੁੱਟਬਾਲ ਮੁਕਾਬਲਿਆਂ ਵਿਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ

ਜ਼ੀਰਾ, 10 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜੀਰਾ ਵਿਖੇ ਸਥਿਤ ਅਮਬੋਜੀਅਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਦੇ ਤਹਿਤ ਵਿਸ਼ੇਸ਼ ਮੱਲਾ ਮਾਰੀਆਂ ਹਨ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਬੀਤੇ ਦਿਨੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਮੱਲਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 11-10-2026
ਜ਼ੀਰਾ, 10 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜੀਰਾ ਵਿਖੇ ਸਥਿਤ ਅਮਬੋਜੀਅਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਦੇ ਤਹਿਤ ਵਿਸ਼ੇਸ਼ ਮੱਲਾ ਮਾਰੀਆਂ ਹਨ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਬੀਤੇ ਦਿਨੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਮੱਲਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡਾਂ ਦੌਰਾਨ ਹਰਗੁਣੀਤ ਕੌਰ ਦੀ ਅਗਵਾਈ ਵਿਚ ਟੀਮ ਨੇ ਅੰਡਰ-14 ਲੜਕੀਆਂ ਵਿਚ ਪਹਿਲਾ ਸਥਾਨ ਹਾਸਿਲ ਕਰਦਿਆਂ ਗੋਲਡ ਮੈਡਲ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਜੰਨਤਦੀਪ ਕੌਰ ਦੀ ਰਹਿਨੁਮਾਈ ਹੇਠ ਟੀਮ ਨੇ ਫਸਵੇਂ ਮੁਕਾਬਲਿਆਂ ਵਿਚ ਦੂਸਰਾ ਸਥਾਨ ਹਾਸਿਲ ਕਰਦਿਆਂ ਸਿਲਵਰ ਮੈਡਲ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਨਵਜੋਤ ਕੌਰ ਦੀ ਅਗਵਾਈ ਹੇਠ ਟੀਮ ਨੇ ਵਿਰੋਧੀ ਟੀਮ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ਼ ਸਿੰਘ ਠਾਕੁਰ ਨੇ ਕਿਹਾ ਕਿ ਖਿਡਾਰੀਆਂ ’ਤੇ ਸਕੂਲ ਨੂੰ ਬੇਹੱਦ ਮਾਣ ਹੈ। ਜੇਤੂ ਟੀਮਾਂ ਨੂੰ ਵਿਸ਼ੇਸ਼ ਤੌਰ ’ਤੇ ਮੈਡਲ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿਚ ਕੁਆਰਡੀਨੇਟਰ ਅਨੁਪਮਾ ਠਾਕੁਰ, ਸੁਰਿੰਦਰ ਕਟੋਚ, ਰੀਨਾ ਠਾਕੁਰ, ਦਵਿੰਦਰ ਕੁਮਾਰ, ਡੀ.ਪੀ. ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ, ਰਮਨਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅਗਲੀ ਖ਼ਬਰ ਦਾਸ ਐਂਡ ਬ੍ਰਾਊਨ ਸਕੂਲ ’ਚ ‘ਫੈਂਟੇਸੀਆ ਵੋਏਜ ਆਫ਼ ਵੰਡਰਜ਼’ ਤਹਿਤ ਵਿਸ਼ਵ ਸੱਭਿਆਚਾਰ ਦੀ ਝਲਕ ਦਿਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।