12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬਾਰਸ਼ ਨਾਲ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐਮ. ਨੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ, ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਐਤਵਾਰ ਦੀ ਸਵੇਰ ਨੂੰ ਪਏ ਭਾਰੀ ਮੀਂਹ ਨਾਲ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਬਾਅਦ ਆੜ੍ਹਤੀ ਤੇ ਕਿਸਾਨਾਂ ਵਲੋਂ ਰੋਸ ਸਵਰੂਪ ਦੁਪਹਿਰ ਨੂੰ ਹਾਈਵੇ ਜਾਮ ਕੀਤਾ ਗਿਆ ਸੀ। ਆੜ੍ਹਤੀ ਤੇ ਕਿਸਾਨਾਂ ਵਲੋਂ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਦਾ ਦੁੱਖ ਦਰਦ ਜਾਣਨ ਕੋਈ ਵੀ ਪ੍ਰਸ਼ਾਸਨਿਕ ਜਾ ਰਾਜਨੀਤਿਕ ਨੁਮਾਇੰਦਾ ਉਨ੍ਹਾਂ ਕੋਲ ਨਹੀਂ ਪੁੱਜਿਆ।

ਅਜੀਤ ਡੈਸਕ 12-10-2026
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਐਤਵਾਰ ਦੀ ਸਵੇਰ ਨੂੰ ਪਏ ਭਾਰੀ ਮੀਂਹ ਨਾਲ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਬਾਅਦ ਆੜ੍ਹਤੀ ਤੇ ਕਿਸਾਨਾਂ ਵਲੋਂ ਰੋਸ ਸਵਰੂਪ ਦੁਪਹਿਰ ਨੂੰ ਹਾਈਵੇ ਜਾਮ ਕੀਤਾ ਗਿਆ ਸੀ। ਆੜ੍ਹਤੀ ਤੇ ਕਿਸਾਨਾਂ ਵਲੋਂ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਦਾ ਦੁੱਖ ਦਰਦ ਜਾਣਨ ਕੋਈ ਵੀ ਪ੍ਰਸ਼ਾਸਨਿਕ ਜਾ ਰਾਜਨੀਤਿਕ ਨੁਮਾਇੰਦਾ ਉਨ੍ਹਾਂ ਕੋਲ ਨਹੀਂ ਪੁੱਜਿਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੰਡੀ ਵਿਚੋਂ ਪਾਣੀ ਕਢਵਾਉਣ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਤੋਂ ਬਾਅਦ ਦੇਰ ਸ਼ਾਮ ਫ਼ਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਹਾਈਵੇ ਜਮ ਕਰ ਬੈਠੇ ਆੜ੍ਹਤੀ ਤੇ ਕਿਸਾਨਾਂ ਨਾਲ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਹੁੰਚ ਕੇ ਗੱਲਬਾਤ ਕੀਤੀ ਗਈ ਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਦਿਨ ਰਾਤ ਇਕ ਕਰਕੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਜਲਦੀ ਹੀ ਮੰਡੀ ਵਿਚ ਪਾਣੀ ਦੀ ਨਿਕਾਸੀ ਕੀਤੀ ਜਾਵੇ। ਨਾਲ ਹੀ ਉਨ੍ਹਾਂ ਹਾਈਵੇ ਜਾਮ ਕਰ ਧਰਨੇ ’ਤੇ ਬੈਠੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਮੰਡੀ ਵਿਚ ਪਾਣੀ ਦੀ ਨਿਕਾਸੀ ਹੋ ਜਾਣ ਤੋਂ ਬਾਅਦ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨੁਕਸਾਨ ਦੀ ਗਿਰਦਾਵਰੀ ਕਰ ਸਰਕਾਰ ਕੋਲੋਂ ਬਣਦਾ ਮੁਆਵਜ਼ਾ ਦੁਆਇਆ ਜਾਵੇਗਾ ਜਿਸ ਤੋਂ ਬਾਅਦ ਹਰਕਤ ਵਿਚ ਆਏ ਫ਼ਾਜ਼ਿਲਕਾ ਪ੍ਰਸ਼ਾਸਨ ਵਲੋਂ ਦੇਰ ਸ਼ਾਮ ਐੱਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਰਾਹੀਂ ਮਾਰਕੀਟ ਕਮੇਟੀ ਅੰਦਰ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਐੱਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਨੇ ਦੱਸਿਆ ਕਿ ਦਾਣਾ ਮੰਡੀ ਅੰਦਰ ਜ਼ਿਆਦਾਤਰ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ ਤੇ ਰਹਿੰਦੇ ਪਾਣੀ ਦੀ ਨਿਕਾਸੀ ਰਾਤ ਤੱਕ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਸਵੇਰ ਤੋਂ ਬੇਮੌਸਮੀ ਵਰਖਾ ਕਾਰਨ ਮੰਡੀ ਵਿਚ ਝੋਨੇ ਦੀ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਜਲਦੀ ਹੀ ਕਰੀਬ 4 ਕਰੋੜ ਦੀ ਲਾਗਤ ਨਾਲ ਮੰਡੀ ਅੰਦਰ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪਲਾਈਨ ਪਾਉਣ ਦਾ ਪ੍ਰੋਜੈਕਟ ਸ਼ੁਰੂ ਹੋਵੇਗਾ। ਇਸ ਮੌਕੇ ਐੱਸ.ਡੀ.ਓ.ਮੰਡੀ ਬੋਰਡ ਨਰਪਿੰਦਰ ਸਿੰਘ, ਸਕੱਤਰ ਮਨਦੀਪ ਕਾਮਰਾ, ਏ.ਐਫ.ਐੱਸ.ਓ.ਸੰਦੀਪ ਛਾਬੜਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਤੇਜ਼ ਰਫ਼ਤਾਰ ਬੱਸ ਨੇ ਆਲਟੋ ਕਾਰ ਨੂੰ ਮਾਰੀ ਟੱਕਰ, ਔਰਤ ਦੀ ਮੌਤ, ਚਾਰ ਜ਼ਖ਼ਮੀ ਅਗਲੀ ਖ਼ਬਰ ਮੁਫ਼ਤ ਮੈਗਾ ਮੈਡੀਕਲ ਕੈਂਪ ’ਚ ਵੱਡੀ ਗਿਣਤੀ ’ਚ ਮਰੀਜ਼ਾਂ ਨੇ ਕਰਵਾਈ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।