13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.

ਡਾ. ਅਮਨਦੀਪ ਕੌਰ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤੇ 152 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਡਿਊਲ ਐੱਚ-ਐੱਚ-1 ਤੇ ਐਕਸ ਦਵਾਈਆਂ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਰਿੱਟ ਪਟੀਸ਼ਨ ਵਿਚ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ। ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ। ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.ਓ., ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂਅ ’ਤੇ ਰਜਿਸਟ੍ਰੇਸ਼ਨ ਨੰਬਰ ਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾਂ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਵੋਟਰ ਸੂਚੀਆਂ ਦੀ ਅੰਤਿਮ... ਅਗਲੀ ਖ਼ਬਰ ਦਾਸ ਐਂਡ ਬ੍ਰਾਊਨ ਸਕੂਲ ਦੇ ‘ਕਿਡਜੈਨੀਆ’ ਸਮਾਗਮ ’ਚ ਖੇਡ ਜਗਤ ਦੀਆਂ ਮਹਾਨ ਹਸਤੀਆਂ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।